ਚੰਡੀਗੜ੍ਹ, 7 ਅਕਤੂਬਰ, 2023: ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੈਂਬਰ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇਸਤਰੀ ਦਲ ਦੀ ਪ੍ਰਧਾਨ ਬੀਬੀ ਸੁਨੀਤਾ ਚੌਧਰੀ (Bibi Sunita Chaudhary) ਦੀ ਮੌਤ ’ਤੇ ਸੀਨੀਅਰ ਸ਼੍ਰੋਮਣੀ ਅਕਾਲੀ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸੁਕਾਰ, ਜਥੇ. ਕੁਲਵਿੰਦਰ ਸਿੰਘ ਢਾਹਾਂ ਆਦਿ ਸ਼ਖ਼ਸੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਬੀ ਚੌਧਰੀ ਦੇ ਅਚਾਨਕ ਤੁਰ ਜਾਣ ਨਾਲ ਇਲਾਕੇ ਦੇ ਲੋਕਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਫਰਵਰੀ 3, 2025 11:34 ਪੂਃ ਦੁਃ