ਚੰਡੀਗੜ੍ਹ, 06 ਦਸੰਬਰ 2024: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਪੰਜਾਬ ‘ਚ ਆਉਣ ਵਾਲੀਆਂ ਪੰਜ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਲੜਨ ਦਾ ਐਲਾਨ ਕੀਤਾ ਹੈ | ਇਹ ਫੈਸਲਾ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਚੰਡੀਗੜ੍ਹ ਵਿਖੇ ਹੋਈ ਬੈਠਕ ‘ਚ ਲਿਆ ਹੈ | ਇਸ ਬੈਠਕ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਹੈ |
ਜਿਕਰਯੋਗ ਹੈ ਕਿ ਅੰਮ੍ਰਿਤਸਰ ‘ਚ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਅਸਫਲ ਕੋਸ਼ਿਸ਼ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦੀ ਬੈਠਕ ਸੱਦੀ । ਬੈਠਕ ‘ਚ ਡਾ: ਦਲਜੀਤ ਸਿੰਘ ਚੀਮਾ ਨੇ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲੜਨ ਦਾ ਐਲਾਨ ਕੀਤਾ ਹੈ।
ਅਕਾਲੀ ਆਗੂ ਡਾ: ਦਲਜੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਆਪਣੇ ਉਮੀਦਵਾਰ ਖੜ੍ਹੇ ਕਰੇਗਾ | ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਹਾਲ ‘ਚ ਹੋਈਆਂ ਚਾਰ ਵਿਧਾਨ ਸਭਾ ਚੋਣਾਂ ‘ਚ ਹਿੱਸਾ ਨਹੀਂ ਲਿਆ ਸੀ |
ਇਸਦੇ ਨਾਲ ਹੀ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ 2 ਦਸੰਬਰ ਦੀ ਬੈਠਕ ਤੋਂ ਕੁਝ ਦਿਨ ਪਹਿਲਾਂ ਪ੍ਰਵਾਨ ਕਰਕੇ ਇਸ ਦੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਣੀ ਹੈ। ਉਮੀਦ ਹੈ ਕਿ ਇਸ ਬੈਠਕ ‘ਵਿੱਚ ਅਕਾਲੀ ਦਲ ਇਸ ਬਾਰੇ ਵੀ ਕੋਈ ਫੈਸਲਾ ਲਵੇਗਾ ਅਤੇ ਇਸ ਬਾਰੇ ਵਿਚਾਰ ਕਰੇਗਾ। ਇਸਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 9 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਬੈਠਕ ਸੱਦੀ ਹੈ | ਜਿਕਰਯੋਗ ਹੈ ਕਿ ਸੁਖਬੀਰ ਬਾਦਲ ਨੇ 10 ਦਿਨ 5 ਗੁਰਦੁਆਰਿਆਂ ‘ਚ ਸੇਵਾ ਕਰਨੀ ਹੈ ਅਤੇ ਅਜੇ ਚੌਥਾ ਦਿਨ ਹੈ।