sukhbir singh badal

SGPC ਚੋਣਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਅਹਿਮ ਮੀਟਿੰਗ

ਚੰਡੀਗੜ੍ਹ 08 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਜਨਰਲ ਇਜਲਾਸ ਭਲਕੇ 9 ਨਵੰਬਰ ਨੂੰ ਹੋਣ ਜਾ ਰਿਹਾ ਹੈ | ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਦੁਪਹਿਰ 1 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਨਰਲ ਇਜਲਾਸ ਹੋਵੇਗਾ, ਜਿਸ ਵਿੱਚ ਕਮੇਟੀ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਐੱਸ.ਜੀ.ਪੀ.ਸੀ. (SGPC) ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਮੀਟਿੰਗ ਬੁਲਾਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼ਾਮ 4 ਵਜੇ ਮੀਟਿੰਗ ਕਰਨਗੇ। ਜਾਣਕਾਰੀ ਅਨੁਸਾਰ ਇਹ ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗੀ।

ਇੱਕ ਪਾਸੇ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਦੂਜੇ ਪਾਸੇ ਸਾਬਕਾ ਐੱਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ ਵਿਚਾਲੇ ਮੁਕਬਲਾ ਹੈ | ਜਦੋਂ ਤੋਂ ਸੁਖਬੀਰ ਬਾਦਲ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਨੂੰ ਲੈ ਕੇ ਅਕਾਲੀ ਦਲ ਦੇ ਮੁਖੀ ਬਣੇ ਹਨ, ਉਦੋਂ ਤੋਂ ਹੀ ਇਹ ਚੋਣਾਂ ਉਨ੍ਹਾਂ ਦੀ ਪ੍ਰਧਾਨਗੀ ਹੇਠ ਹੋਈਆਂ ਹਨ ਅਤੇ ਇਸ ਵਾਰ ਅਕਾਲੀ ਦਲ ਵੱਲੋਂ ਉਨ੍ਹਾਂ ਦੀ ਪਾਰਟੀ ਦੀ ਸਾਬਕਾ ਅਕਾਲੀ ਆਗੂ ਬੀਬੀ ਜਗੀਰ ਕੌਰ ਨੂੰ ਟੱਕਰ ਦਿੱਤੀ ਜਾ ਰਹੀ ਹੈ। ਸਰਦਾਰੀ ਦੀ ਇਸ ਲੜਾਈ ਵਿਚ ਕੌਣ ਜਿੱਤਦਾ ਹੈ, ਇਹ ਤਾਂ ਬੁੱਧਵਾਰ ਨੂੰ ਹੀ ਪਤਾ ਲੱਗੇਗਾ ਪਰ ਅਕਾਲੀ ਦਲ ਵਿਚ ਬਗਾਵਤ ਦੀਆਂ ਉੱਠ ਰਹੀਆਂ ਆਵਾਜ਼ਾਂ ਅਤੇ ਬੀਬੀ ਜਗੀਰ ਕੌਰ ਨੂੰ ਬਾਹਰੀ ਹਮਾਇਤ ਮਿਲਣ ਕਾਰਨ ਇਹ ਲੜਾਈ ਕਾਫੀ ਦਿਲਚਸਪ ਬਣੀ ਹੋਈ ਹੈ।

Scroll to Top