June 24, 2024 7:20 pm

ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਕਹੀਂ ਇਹ ਗੱਲ

ਚੰਡੀਗੜ੍ਹ, 14 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ | ਜਿਸ ਨੂੰ ਲੈ ਕੇ ਹਰ ਕੋਈ ਸਰਗਰਮ ਨਜ਼ਰ ਆ ਰਿਹਾ ਹੈ | ਪਰ ਕੋਰੋਨਾ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ 15 ਜਨਵਰੀ ਤੱਕ ਸਿਆਸੀ ਰੈਲੀਆਂ ਕਰਨ ‘ਤੇ ਰੋਕ ਲੈ ਦਿੱਤੀ ਸੀ, ਜਿਸ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਚੋਣ ਰੈਲੀਆਂ ਅਤੇ ਕਾਰਨਰ ਬੈਠਕਾਂ ‘ਤੇ ਪੂਰਨ ਪਾਬੰਦੀ ਦੇ ਆਪਣੇ ਪੁਰਾਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ECI ਨੂੰ ਪੱਤਰ ਲਿਖਿਆ ਹੈ। ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਉਮੀਦਵਾਰਾਂ ਲਈ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਣ ਲਈ ਛੋਟੀਆਂ ਜ਼ਰੂਰੀ ਬੈਠਕਾਂ ਹਨ।