Site icon TheUnmute.com

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਸ਼੍ਰੋਮਣੀ ਅਕਾਲੀ ਦਲ

ਸ੍ਰੀ ਮੁਕਤਸਰ ਸਾਹਿਬ 09 ਮਈ 2022: ਬਿਜਲੀ ਸੰਕਟ, ਕਾਨੂੰਨ ਵਿਵਸਥਾ ਮਾਮਲਿਆ ਅਤੇ ਪੰਜਾਬ ਸਰਕਾਰ ਵੱਲੋਂ ਦਿੱਲੀ ਸਰਕਾਰ ਨਾਲ ਦਸਤਖਤ ਕੀਤੇ ਗਏ ਐਮ ੳ ਯੂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਪੱਧਰੀ ਦਿੱਤੇ ਸੱਦੇ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਮੰਗ ਪੱਤਰ ਦਿੱਤਾ ਗਿਆ।

ਇਸ ਤੋਂ ਪਹਿਲਾ ਗੁਰਦੁਆਰਾ ਤਰਨਤਾਰਨ ਸਾਹਿਬ ਵਿਖੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਬਿਜਲੀ ਦੇ ਲੰਬੇ ਲੰਬੇ ਕੱਟ ਲੱਗ ਰਹੇ ਹਨ, ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ। ਪੰਜਾਬ ਸਰਕਾਰ ਵੱਲੋਂ ਜੋਂ ਦਿੱਲੀ ਸਰਕਾਰ ਨਾਲ ਸਮਝੌਤਾ ਕੀਤਾ ਗਿਆ ਹੈ ਉਹ ਸਮਝੌਤਾ ਗੈਰ ਸੰਵਿਧਾਨਕ ਹੈ। ਉਹਨਾਂ ਮੰਗ ਕੀਤੀ ਕਿ ਇਸ ਸਬੰਧੀ ਗਵਰਨਰ ਪੰਜਾਬ ਲੋੜੀਂਦੇ ਕਦਮ ਚੁੱਕਣ |

Exit mobile version