July 8, 2024 8:02 pm
MLA Manpreet Singh Ayali

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਵਲੋਂ ਰਾਸ਼ਟਰਪਤੀ ਚੋਣਾਂ ਦਾ ਬਾਈਕਾਟ

ਚੰਡੀਗੜ੍ਹ 18 ਜੁਲਾਈ 2022: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਪਹਿਲਾ ਦਿਨ ਹੈ। ਇਸ ਦੌਰਾਨ ਦੇਸ਼ ਦਾ 15ਵਾਂ ਰਾਸ਼ਟਰਪਤੀ ਚੁਣਨ ਲਈ ਸੋਮਵਾਰ ਯਾਨੀ ਅੱਜ ਵੋਟਿੰਗ ਜਾਰੀ ਹੈ। ਇਸ ਵਿਚਾਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਰਾਸ਼ਟਰਪਤੀ ਚੋਣਾਂ ਦਾ ਬਾਈਕਾਟ ਕੀਤਾ ਹੈ |

ਉਨ੍ਹਾਂ ਨੇ ਇਆਲੀ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਉਹ ਰਾਸ਼ਟਰਪਤੀ ਚੋਣਾਂ ਵਿੱਚ ਹਿੱਸਾ ਨਹੀਂ ਲੈਣਗੇ। ਇਸ ਦੇ ਨਾਲ ਹੀ ਉਹਨਾਂ ਨੇ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਵੀ ਨਾਰਾਜ਼ਗੀ ਜਤਾਈ ਹੈ। ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਅਤੇ ਉਸਦੀਆਂ ਸਹਿਯੋਗੀਆਂ ਪਾਰਟੀਆਂ ਵੱਲੋਂ ਉਮੀਦਵਾਰ ਐਲਾਨੀ ਗਈ ਦ੍ਰੋਪਦੀ ਮੁਰਮੂ ਨੂੰ ਰਾਸ਼ਟਰਪਤੀ ਉਮੀਦਵਾਰ ਐਲਾਨਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਰਾਸ਼ਟਰਪਤੀ ਚੋਣ ਲਈ ਵੋਟਿੰਗ ਵਾਸਤੇ ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ | ਅੱਜ ਰਾਸ਼ਟਰਪਤੀ ਚੋਣ (Presidential election) ਲਈ ਵੋਟਿੰਗ ਜਾਰੀ ਹੈ। ਦੇਸ਼ ਦਾ 15ਵਾਂ ਰਾਸ਼ਟਰਪਤੀ ਚੁਣਨ ਲਈ ਅੱਜ ਲਗਭਗ 4800 ਸੰਸਦ ਮੈਂਬਰ ਅਤੇ ਵਿਧਾਇਕ ਵੋਟ ਪਾਉਣਗੇ।