ਚੰਡੀਗੜ੍ਹ, 18 ਫਰਵਰੀ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਦੇ ਪੀ.ਏ ਰਸ਼ਿਮ ਗਰਗ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿਚ ਵਿਜੀਲੈਂਸ ਦੀ ਭੂਮਿਕਾ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ | ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਵੱਲੋਂ ਪੀ.ਏ ਦੇ ਨਾਲ-ਨਾਲ ਵਿਧਾਇਕ ਦੇ ਹੱਥਾਂ ਨੂੰ ਵੀ ਕੈਮੀਕਲ ਨਾਲ ਧੁਆਇਆ ਜਾਣਾ ਚਾਹੀਦਾ ਸੀ | ਕਿਉਂਕਿ ਸਰਪੰਚ ਦੇ ਪਤੀ ਵੱਲੋਂ ਸਿੱਧੇ ਤੌਰ ‘ਤੇ ਰਿਸ਼ਵਤ ਮੰਗਣ ਦੇ ਦੋਸ਼ ਵਿਧਾਇਕ ‘ਤੇ ਲਗਾਏ ਗਏ ਸਨ ।
ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਲੋਂ ਪਹਿਲਾਂ ਹੀ ਇਸ ਨੂੰ ਅਕਾਲੀ ਦਲ ਦੇ ਵਰਕਰਾਂ ਕੋਲੋਂ ਪੈਸੇ ਮੰਗਣ ਦੇ ਦੋਸ਼ ਵਿੱਚ ਪਾਰਟੀ ਵਿੱਚੋਂ ਕੱਢਿਆ ਗਿਆ ਸੀ | ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਭ੍ਰਿਸ਼ਟਾਚਾਰ ਵਿੱਚ ਲਿਪਤ ਵਿਧਾਇਕ ‘ਤੇ ਬਣਦੀ ਕਾਰਵਾਈ ਕਰਕੇ ਪਾਰਟੀ ਵਿਚੋਂ ਬਰਖ਼ਾਸਤ ਕੀਤਾ ਜਾਵੇ।