Shiromani Akali Dal

ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ, 13 ਅਪ੍ਰੈਲ 2024: ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ | ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕੀਤਾ ਹੈ। ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ ਹੈ।

1. ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ
2.ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ।
3. ਪਟਿਆਲਾ ਤੋਂ ਐਨ ਕੇ ਸ਼ਰਮਾ।
4. ਅੰਮ੍ਰਿਤਸਰ ਤੋਂ ਅਨਿਲ ਜੋਸ਼ੀ।
5. ਸ੍ਰੀ ਫਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ।
6. ਫਰੀਦਕੋਟ ਤੋਂ ਐੱਸ. ਰਾਜਵਿੰਦਰ ਸਿੰਘ (ਸਵਰਗੀ ਐੱਸ. ਗੁਰਦੇਵ ਸਿੰਘ ਬਾਦਲ ਦਾ ਪੋਤਾ) ।
7. ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ।

 

Scroll to Top