July 8, 2024 10:18 pm
ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜਾ : ਡਿੰਪੀ ਢਿੱਲੋਂ

ਚੰਡੀਗੜ੍ਹ, 8 ਨਵੰਬਰ 2021 : ਹਾੜੀ ਦੀ ਫਸਲ ਬੀਜ਼ਣ ਲਈ ਕਿਸਾਨਾਂ ਨੂੰ ਭਾਰੀ ਕਿਲੱਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਸਬੰਧ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਤੇਜਿੰਦਰ ਸਿੰਘ ਮਿੱਡੂਖੇੜਾ ਮੀਤ ਪ੍ਰਧਾਨ ਅਕਾਲੀ ਦਲ, ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਅਵਤਾਰ ਸਿੰਘ ਵਣਵਾਲਾ ਓ.ਐਸ.ਡੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਇਕ ਮੰਗ ਪੱਤਰ ਹਰਪ੍ਰੀਤ ਸਿੰਘ ਸੂਦਨ ਡੀਸੀ ਸਾਹਿਬ ਨੂੰ ਦਿੱਤਾ ਗਿਆ।

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਕਾਲੀ ਦਲ ਵੱਲੋਂ ਸਥਾਨਕ ਬਠਿੰਡਾ ਰੋਡ ਗੁਰੂਦੁਆਰਾ ਤਰਨਤਾਰਨ ਸਾਹਿਬ ਵਿਖੇ ਇਕੱਠ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਹਲਕਾ ਇੰਚਾਰਜ਼ ਗਿੱਦੜਬਾਹਾ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਕਿ ਕਿਸਾਨ ਦੇਸ਼ ਦਾ ਅੰਨ੍ਹਦਾਤਾ ਹੈ, ਪਰੰਤੂ ਸਰਕਾਰ ਵੱਲੋਂ ਡੀਏਪੀ ਖਾਦ ਦੀ ਭਾਰੀ ਕਿਲੱਤ ਕਾਰਨ ਸਵੇਰੇ 4 ਵਜੇ ਤੋਂ ਦੁਕਾਨਾਂ ਦੇ ਬਾਹਰ ਲਾਈਨਾਂ ਵਿੱਚ ਖੜ੍ਹਨਾ ਪੈ ਰਿਹਾ ਹੈ।

ਅੱਜ ਕਾਂਗਰਸ ਦੀ ਮਾੜੀ ਕਾਰਗੁਜਾਰੀ ਕਾਰਨ ਅਜਿਹਾ ਮਹੌਲ ਬਣ ਗਿਆ ਹੈ ਕਿ ਕਿਸਾਨਾਂ ਦੀ ਭੀੜ ਨੂੰ ਕਾਬੂ ਕਰਨ ਲਈ ਪੁਲਿਸ ਦਾ ਸਹਾਰਾ ਲੈਣਾ ਪੈ ਰਿਹਾ ਹੈ। ਕਣਕ ਦੀ ਬਿਜਾਈ ਦਾ ਸੀਜ਼ਨ 1 ਨਵੰਬਰ ਤੋਂ ਸ਼ੁਰੂ ਹੋ ਚੁੱਕਾ ਹੈ, ਜਦਕਿ ਸਪਲਾਈ ਮੰਗ ਦੇ ਅਨੁਸਾਰ ਖਾਦ ਕਾਫੀ ਘੱਟ ਮਾਤਰਾ ਚ ਆ ਰਹੀ ਹੈ। ਕਿਸਾਨਾਂ ਨੂੰ ਨਾ ਤਾਂ ਪਿੰਡਾਂ ਦੀਆਂ ਸੁਸਾਇਟੀਆਂ ਤੋਂ ਖਾਦ ਮਿਲ ਰਹੀ ਹੈ ਤੇ ਨਾ ਹੀ ਵਿਕਰੇਤਾਵਾਂ ਤੋਂ ।

ਇਸ ਤੋਂ ਇਲਾਵਾ ਅਵਤਾਰ ਸਿੰਘ ਵਣ ਅਤੇ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਆਪਣੇ ਸੰਬੋਧਨ ਚ ਕਿਹਾ ਕਿ ਕਿ ਡੀਏਪੀ ਖਾਦ ਦੀ ਘਾਟ ਕਾਰਨ ਕਿਸਾਨਾਂ ਦੀ ਹੋ ਰਹੀ ਖੱਜਲ ਖੁਆਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਅਕਾਲੀ ਦਲ ਕਿਸਾਨਾਂ ਤੇ ਮੋਢੇ ਨਾਲ ਮੋਢਾ ਲਾ ਕੇ ਖੜਾ ਹੈ। ਉਹਨਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਸਵੇਰ ਤੋਂ ਸ਼ਾਮ ਤੱਕ ਖੱਜਲ ਖੁਆਰ ਹੋ ਕੇ ਬਿਨ੍ਹਾਂ ਡੀਏਪੀ ਖਾਦ ਲਏ ਕਿਸਾਨ ਘਰਾਂ ਨੂੰ ਮੁੜ੍ਹ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨ ਅੱਜ ਸੜਕਾਂ ਤੇ ਰੁੱਲ ਰਿਹਾ ਹੈ, ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਡੀਏਪੀ ਖਾਦ ਦਾ ਪੁੂਰਾ ਲੋੜ ਅਨੁਸਾਰ ਪ੍ਰਬੰਧ ਕੀਤਾ ਜਾਵੇ, ਤਾਂ ਜੋ ਕਿਸਾਨ ਆਪਣੀ ਹਾੜ੍ਹੀ ਦੀ ਫਸਲ ਸਮੇਂ ਸਿਰ ਬੀਜ਼ ਸਕਣ। ਇਸ ਮੌਕੇ ਸਟੇਜ਼ ਸਕੱਤਰ ਦੀ ਭੂਮਿਕਾ ਬਿੰਦਰ ਗੋਨਿਆਣਾ ਸਿਆਸੀ ਸਕੱਤਰ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਬਾਖੂਭੀ ਨਿਭਾਈ |