ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡੀ ਪਾਰਟੀ

13 ਅਕਤੂਬਰ 2025: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।

ਭਾਜਪਾ ਆਗੂ ਵਿਨੀਤ ਜੋਸ਼ੀ ਦੇ ਅਨੁਸਾਰ, ਜਗਦੀਪ ਚੀਮਾ (jagdeep cheema) ਦੇ ਪਰਿਵਾਰ ਦੀਆਂ ਚਾਰ ਪੀੜ੍ਹੀਆਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਦੇ ਪਿਤਾ ਰਣਧੀਰ ਸਿੰਘ ਚੀਮਾ ਤਿੰਨ ਵਾਰ ਪੰਜਾਬ ਵਿੱਚ ਕੈਬਨਿਟ ਮੰਤਰੀ ਰਹੇ ਅਤੇ ਪੰਜਾਹ ਸਾਲ ਤੱਕ ਸ਼੍ਰੋਮਣੀ ਕਮੇਟੀ ਮੈਂਬਰ ਰਹੇ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਫਤਿਹਗੜ੍ਹ ਸਾਹਿਬ ਤੋਂ 2012 ਅਤੇ 2022 ਦੀਆਂ ਚੋਣਾਂ ਵੀ ਲੜੀਆਂ।

Read More: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਰਕਿੰਗ ਮੀਟਿੰਗ, ਜਾਣੋ ਮਾਮਲਾ

Scroll to Top