ਸ਼੍ਰੋਮਣੀ ਅਕਾਲੀ ਦਲ

ਪਾਤੜਾਂ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਸਮੇਤ ਕਈ ਆਗੂ ‘ਆਪ’ ‘ਚ ਸ਼ਾਮਲ

ਪਾਤੜਾਂ , 02 ਜੁਲਾਈ 2026: ਪਾਤੜਾਂ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਆਪਣੇ ਸੈਂਕੜੇ ਸਮਰਥਕਾਂ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵੇਂ ਪਾਰਟੀ ਆਗੂਆਂ ਅਤੇ ਸਮਰਥਕਾਂ ਦਾ ਰਸਮੀ ਤੌਰ ‘ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਦੇ ਆਗੂਆਂ ਦੇ ਸ਼ਾਮਲ ਹੋਣ ਨਾਲ ਇਲਾਕੇ ‘ਚ ਪਾਰਟੀ ਮਜ਼ਬੂਤ ​​ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀ ਦੇ ਸਮਰਥਕਾਂ ਦਾ ਇੰਨੀ ਵੱਡੀ ਗਿਣਤੀ ‘ਚ ‘ਆਪ’ ‘ਚ ਸ਼ਾਮਲ ਹੋਣਾ ‘ਆਪ’ ਸਰਕਾਰ ਦੇ ਲੋਕ ਭਲਾਈ ਕਾਰਜਾਂ ਅਤੇ ਨੀਤੀਆਂ ਪ੍ਰਤੀ ਵੱਧ ਰਹੀ ਜਨਤਕ ਪ੍ਰਵਾਨਗੀ ਨੂੰ ਦਰਸਾਉਂਦਾ ਹੈ, ਜੋ ਭਵਿੱਖ ‘ਚ ਇਲਾਕੇ ‘ਚ ਪਾਰਟੀ ਦਾ ਅਧਾਰ ਹੋਰ ਮਜ਼ਬੂਤ ​​ਕਰੇਗਾ।

Read More: ਆਮ ਆਦਮੀ ਪਾਰਟੀ ਨੇ ਆਪਣਾ ਆਖ਼ਰੀ ਚੋਣ ਵਾਅਦਾ ਵੀ ਕੀਤਾ ਪੂਰਾ: CM ਭਗਵੰਤ ਮਾਨ

ਵਿਦੇਸ਼

Scroll to Top