ਕੋਰੋਨਾ ਪਾਜ਼ੀਟਿਵ

ਤਾਜ਼ਾ ਖ਼ਬਰ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਮੁਖੀ ਸੁਖਦੇਵ ਢੀਂਡਸਾ ਕੋਰੋਨਾ ਪਾਜ਼ੀਟਿਵ

ਚੰਡੀਗੜ੍ਹ, 5 ਜਨਵਰੀ 2022 : ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਸੁਖਦੇਵ ਸਿੰਘ ਢੀਂਡਸਾ ਕੋਰੋਨਾ ਸੰਕਰਮਿਤ ਪਾਏ ਗਏ ਹਨ। ਕਿਹਾ ਜਾ ਰਿਹਾ ਹੈ ਕਿ ਸੁਖਦੇਵ ਸਿੰਘ ਢੀਂਡਸਾ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।

ਸੁਖਦੇਵ ਸਿੰਘ ਢੀਂਡਸਾ ਅੱਜ PM ਮੋਦੀ ਦੀ ਫਿਰੋਜ਼ਪੁਰ ਰੈਲੀ ‘ਚ ਸ਼ਿਰਕਤ ਕਰਨ ਵਾਲੇ ਸਨ।

ਦੱਸ ਦੇਈਏ ਕਿ ਪੰਜਾਬ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਕਾਰਨ ਪੰਜਾਬ ਵਿੱਚ ਸਰਕਾਰ ਨੇ ਸਕੂਲ, ਕਾਲਜ ਬੰਦ ਕਰ ਦਿੱਤੇ ਹਨ ਅਤੇ ਰਾਤ ਦਾ ਕਰਫਿਊ ਵੀ ਲਗਾ ਦਿੱਤਾ ਹੈ।

Scroll to Top