July 5, 2024 1:02 am
Sukhbir Singh Badal Announces

ਸ਼੍ਰੋਮਣੀ ਅਕਾਲੀ ਦਲ ਨੂੰ 17 ਸਤੰਬਰ ਨੂੰ ਰੋਸ ਮਾਰਚ ਕੱਢਣ ਦੀ ਇਜ਼ਾਜ਼ਤ ਨਹੀਂ ਮਿਲੀ

ਚੰਡੀਗੜ੍ਹ ,16 ਸਤੰਬਰ 2021 : ਸ਼੍ਰੋਮਣੀ ਅਕਾਲੀ ਦਲ ਨੇ ਪਿਛਲੇ ਦਿਨੀਂ ਫੈਸਲਾ ਲਿਆ ਸੀ ਕਿ ਉਹ ਕਾਲੇ ਕਾਨੂੰਨ ਦੇ ਵਿਰੋਧ ਨੂੰ 1 ਸਾਲ ਪੂਰਾ ਹੋਣ ਤੇ 17 ਸਤੰਬਰ ਨੂੰ ਰੋਸ ਮਾਰਚ ਕੱਢਣਗੇ ਪਰ ਅਕਾਲੀ ਦਲ ਨੂੰ ਰੋਸ ਮਾਰਚ ਕੱਢਣ ਦੀ ਇਜ਼ਾਜ਼ਤ ਨਹੀਂ ਦਿੱਤੀ ਗਈ | ਜਿਸ ਨੂੰ ਲੈ ਕੇ ਦਲਜੀਤ ਚੀਮਾ ਨੇ ਕਿਹਾ ਕਿ ਇਹ ਰੋਸ ਮਾਰਚ 17 ਸਤੰਬਰ ਨੂੰ ਜ਼ਰੂਰ ਕੱਢਿਆ ਜਾਵੇਗਾ ਅਤੇ ਕੇਂਦਰ ਸਰਕਾਰ ਨੂੰ ਇਸ ਰੋਸ ਮਾਰਚ ‘ਤੇ ਅਜਿਹੀਆਂ ਪਾਬੰਦੀਆਂ ਨਹੀਂ ਲਾਉਣੀਆਂ ਚਾਹੀਦੀਆਂ।