Site icon TheUnmute.com

17 ਸਤੰਬਰ ਨੂੰ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਾਲਾ ਦਿਵਸ ਮਨਾਏਗਾ ਸ਼੍ਰੋਮਣੀ ਅਕਾਲੀ ਦਲ

17 ਸਤੰਬਰ ਨੂੰ ਖੇਤੀ

ਚੰਡੀਗੜ੍ਹ ,11 ਸਤੰਬਰ 2021 : ਸ਼੍ਰੋਮਣੀ ਅਕਾਲੀ ਦਲ ਦੇ ਖੇਤੀ ਕਾਨੂੰਨਾਂ ਨੂੰ ਇੱਕ ਸਾਲ ਹੋਣ ਤੇ 17 ਸਤੰਬਰ ਨੂੰ ਕਾਲਾ ਦਿਵਸ ਮਨਾਉਣ ਦਾ ਫ਼ੈਸਲਾ ਲਿਆ ਹੈ | ਕਿਸਾਨਾਂ ਦੇ ਨਾਲ ਪਾਰਟੀ ਵਰਕਰ ਗੁਰਦੁਆਰਾ ਰਕਾਬਗੰਜ ਤੋਂ ਸੰਸਦ ਤੱਕ ਰੋਸ ਮਾਰਚ ਕਰਨਗੇ | ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇਥੇ ਜਾਰੀ ਇੱਕ ਬਿਆਨ ’ਚ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਾਰਟੀ ਦੇ ਆਗੂ ਅਤੇ ਵਰਕਰ ਪੰਜਾਬ ਦੇ ਆਗੂਆਂ ਨਾਲ ਇਸ ਰੋਸ ਮਾਰਚ ’ਚ ਹਿੱਸਾ ਲੈਣਗੇ ਅਤੇ ਉਨ੍ਹਾਂ ਨੇ ਸਾਰਿਆਂ ਨੂੰ ਇਸ ’ਚ ਪੂਰੇ ਦਿਲ ਨਾਲ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਇਹ ਵੀ ਦੱਸਿਆ ਕਿ ਰੋਸ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਨ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕੋ-ਇਕ ਸਿਆਸੀ ਪਾਰਟੀ ਹੈ, ਜਿਸ ਨੇ ਕਿਸਾਨਾਂ ਦੇ ਹਿੱਤਾਂ ਲਈ ਮੰਤਰੀ ਅਤੇ ਗੱਠਜੋੜ ਤੋੜਨ ਤੋਂ ਵੀ ਗੁਰੇਜ਼ ਨਹੀਂ ਕੀਤਾ, ਜਦਕਿ ਦੂਜਿਆਂ ਨੇ ਸਿਰਫ ਉਨ੍ਹਾਂ ਦੀਆਂ ਜੇਬਾਂ ’ਚ ਅਸਤੀਫੇ ਦੇ ਪੱਤਰ ਹੋਣ ਦਾ ਦਾਅਵਾ ਕੀਤਾ ਸੀ, ਜੋ ਕਦੇ ਪੇਸ਼ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੇ ਹੱਕ ’ਚ ਚੱਟਾਨ ਵਾਂਗ ਖੜ੍ਹਾ ਹੈ ਅਤੇ ਇਹ ਉਦੋਂ ਤੱਕ ਡਟਿਆ ਰਹੇਗਾ, ਜਦੋਂ ਤੱਕ ਤਿੰਨੋਂ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ।

Exit mobile version