Udta Punjab

ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ’ਚ ਸ਼੍ਰੋਮਣੀ ਅਕਾਲੀ ਦਲ ਕਰੇਗਾ ਸ਼ਿਰਕਤ: ਦਲਜੀਤ ਸਿੰਘ ਚੀਮਾ

ਚੰਡੀਗੜ੍ਹ , 24 ਮਈ 2023 : ਕਾਂਗਰਸ, ਆਮ ਆਦਮੀ ਪਾਰਟੀ ਸਮੇਤ 19 ਵਿਰੋਧੀ ਪਾਰਟੀਆਂ ਸੰਸਦ ਦੀ ਨਵੀਂ ਇਮਾਰਤ ਦੇ ਉਦਘਾਟਨੀ ਸਮਾਗਮ ਵਿੱਚ ਹਿੱਸਾ ਨਹੀਂ ਲੈਣਗੀਆਂ। ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਪਹਿਲਾਂ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਪ੍ਰੋਗਰਾਮ ਦਾ ਉਦਘਾਟਨ ਕਰਨ ਦੀ ਮੰਗ ਕਰ ਚੁੱਕੇ ਹਨ। ਪ੍ਰਧਾਨ ਮੰਤਰੀ ਮੋਦੀ 28 ਮਈ ਨੂੰ ਨਵੀਂ ਸੰਸਦ ਭਵਨ ਦਾ ਉਦਘਾਟਨ ਕਰਨਗੇ।

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (Shiromani Akali Dal)  ਦੇ ਆਗੂ ਦਲਜੀਤ ਸਿੰਘ ਚੀਮਾ ਨੇ ਨਵੇਂ ਸੰਸਦ ਭਵਨ ਬਾਰੇ ਗੱਲ ਕਰਦਿਆਂ ਕਿਹਾ ਕਿ ਨਵਾਂ ਪਾਰਲੀਮੈਂਟ ਭਵਨ ਦਾ ਉਦਘਾਟਨ ਦੇਸ਼ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਇਸ ਲਈ ਅਸੀਂ ਫ਼ੈਸਲਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ 28 ਮਈ ਨੂੰ ਹੋਣ ਵਾਲੇ ਉਦਘਾਟਨੀ ਸਮਾਗਮ ਵਿਚ ਸ਼ਿਰਕਤ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਵਿਰੋਧੀ ਪਾਰਟੀਆਂ ਵਲੋਂ ਉਠਾਏ ਮੁੱਦਿਆਂ ਨਾਲ ਸਹਿਮਤ ਨਹੀਂ ਹਾਂ।

ਇਸਦੇ ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਪ੍ਰਧਾਨ ਮੰਤਰੀ ਮੋਦੀ 28 ਮਈ ਨੂੰ ਸੰਸਦ ਦੀ ਨਵੀਂ ਬਣੀ ਇਮਾਰਤ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਨਵੇਂ ਢਾਂਚੇ ਨੂੰ ਰਿਕਾਰਡ ਸਮੇਂ ਵਿੱਚ ਬਣਾਉਣ ਵਿੱਚ ਲਗਭਗ 60,000 ਮਜ਼ਦੂਰਾਂ ਨੇ ਯੋਗਦਾਨ ਪਾਇਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਸਾਰੇ ਮਜ਼ਦੂਰਾਂ ਦਾ ਸਨਮਾਨ ਵੀ ਕਰਨਗੇ।

Scroll to Top