Punjab Bachao Yatra

ਪੰਜਾਬ ਦੇ ਮੁੱਦਿਆਂ ‘ਤੇ ਸ਼੍ਰੋਮਣੀ ਅਕਾਲੀ ਦਲ ਸ਼ੁਰੂ ਕਰੇਗਾ ‘ਪੰਜਾਬ ਬਚਾਓ ਯਾਤਰਾ’

ਚੰਡੀਗੜ੍ਹ, 3 ਜਨਵਰੀ 2024: ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਬੈਠਕ ਹੋਈ। ਬੈਠਕ ਤੋਂ ਬਾਅਦ ਸੀਨੀਅਰ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਕੀਤੀ। ਡਾ. ਦਲਜੀਤ ਸਿੰਘ ਚੀਮਾ ਦੱਸਿਆ ਹੈ ਕਿ ਪੰਜਾਬ ਦੇ ਮੁੱਦਿਆਂ ‘ਤੇ ‘ਪੰਜਾਬ ਬਚਾਓ ਯਾਤਰਾ’ (Punjab Bachao Yatra) ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ 117 ਹਲਕਿਆ ਵਿੱਚ ‘ਪੰਜਾਬ ਬਚਾਓ ਯਾਤਰਾ’ ਪਹੁੰਚੇਗੀ। ਉਨ੍ਹਾ ਦਾ ਕਹਿਣਾ ਹੈ ਕਿ ਇਕ ਵੱਡਾ ਸੈਮੀਨਾਰ ਕਰਵਾਇਆ ਜਾਵੇਗੀ ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆ ਬਾਰੇ ਚਰਚਾ ਕੀਤੀ ਜਾਵੇਗੀ।

ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਹਰ ਗਤੀਵਿਧੀਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਹਾਜ਼ਰ ਹੋਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਯਾਤਰਾ ਜਨਵਰੀ ਦੇ ਅੰਤ ਵਿੱਚ ਸ਼ੁਰੂ ਕੀਤੀ ਜਾਵੇਗੀ।ਉਨ੍ਹਾਂ ਦਾ ਕਹਿਣਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਤਲਵੰਡੀ ਸਾਬੋ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਨੌਜਵਾਨਾਂ ਨੂੰ ਨਾਲ ਜੋੜਨ ਲਈ ਸੈਮੀਨਾਰ (Punjab Bachao Yatra) ਕਰਵਾਏ ਜਾਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਸੈਮੀਨਾਰ ਵਿੱਚ ਪਾਰਟੀ ਦੀ ਹਰ ਗਤੀਵਿਧੀਆ ਬਾਰੇ ਵਿਸਥਾਰ ਨਾਲ ਦੱਸੀਆਂ ਜਾਣਗੀ। ਚੀਮ ਦਾ ਕਹਿਣਾ ਹੈ ਕਿ ਹਲੇ ਗਠਜੋੜ ਬਸਪਾ ਨਾਲ ਹੈ। ਉਨ੍ਹਾਂ ਕਹਿਣਾ ਹੈ ਕਿ ਜਿਹੜੇ ਲੀਡਰ ਪਾਰਟੀ ਛੱਡ ਗਏ ਹਨ ਉਨ੍ਹਾਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ ਜਾ ਰਹੀ ਹੈ।

Scroll to Top