ਮੇਜਰ ਸਿੰਘ ਸਵੱਦੀ

ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਸ. ਮੇਜਰ ਸਿੰਘ ਸਵੱਦੀ ਦਾ ਹੋਇਆ ਦੇਹਾਂ

ਚੰਡੀਗੜ੍ਹ, 25 ਅਪ੍ਰੈਲ 2025: ਅੱਜ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਸਰਦਾਰ ਮੇਜਰ ਸਿੰਘ ਸਵੱਦੀ ਦਾ ਦੇਹਾਂਤ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ । ਮੇਜਰ ਸਿੰਘ ਸਵੱਦੀ ਨੇ 17 ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾ ਕੀਤੀ। ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੋਸ਼ਲ ਮੀਡੀਆ ‘ਤੇ ਜਾਰੀ ਬਿਆਨ ‘ਚ ਕਿਹਾ ਗਿਆ ਹੈ, “ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸ. ਮੇਜਰ ਸਿੰਘ ਸਵੱਦੀ ਦਾ ਦੇਹਾਂਤ ਹੋ ਗਿਆ ਹੈ। ਸਵੱਦੀ ਸਾਹਿਬ ਨੇ ਸਰਵਉੱਚ ਸੰਸਥਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 17 ਸਾਲ ਨਿਰਸਵਾਰਥ ਸੇਵਾ ਕੀਤੀ।”

ਮੇਜਰ ਸਿੰਘ ਸਵੱਦੀ ਨੇ ਹਮੇਸ਼ਾ ਅਕਾਲੀ ਮੋਰਚਿਆਂ ‘ਤੇ ਸਭ ਤੋਂ ਅੱਗੇ ਰਹੇ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਇਸ ਦੁੱਖ ਦੀ ਘੜੀ ‘ਚ ਸਰਬਜੋਤ ਸਿੰਘ ਸਵੱਦੀ ਨਾਲ ਦੁੱਖ ਪ੍ਰਗਟ ਕਰਦਾ ਹੈ।

Read More: Akali Dal Meeting: ਲੁਧਿਆਣਾ ਜ਼ਿਮਨੀ ਚੋਣ ਸਬੰਧੀ ਅੱਜ ਅਕਾਲੀ ਦਲ ਦੀ ਮੀਟਿੰਗ

Scroll to Top