Harjinder Singh Dhami

ਕੈਲੀਫੋਰਨੀਆ ਦੀ ਸਟੇਟ ਸੇਨੈਟ ਵੱਲੋਂ ਸਿੱਖਾਂ ਨੂੰ ਹੈਲਮੈਟ ਪਾਉਣ ਤੋਂ ਛੋਟ ਦੇਣ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਵਾਗਤ

ਅੰਮ੍ਰਿਤਸਰ, 06 ਜੂਨ 2023: ਅਮਰੀਕਾ ਦੇ ਕੈਲੀਫੋਰਨੀਆ (California) ਵਿਚ ਸਟੇਟ ਸੈਨਟ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੰਦਿਆਂ ਇਕ ਬਿੱਲ ‘ਤੇ ਮੋਹਰ ਲਾ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਿੱਖ ਬਿਨ੍ਹਾਂ ਹੈਲਮਟ ਪਹਿਨੇ ਆਪਣੀ ਰਵਾਇਤੀ ਦਸਤਾਰ ਬੰਨ ਕੇ ਬਾਈਕ ਚਲਾ ਸਕਣਗੇ। ਜਿਸਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਗਤ ਕੀਤਾ ਹੈ।

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਿੱਖ ਕੌਮ ਲਈ ਖੁਸ਼ੀ ਦੀ ਖ਼ਬਰ ਹੈ, ਜਿਸ ਦਾ ਹੋਰਨਾਂ ਦੇਸ਼ਾਂ ਅੰਦਰ ਵੀ ਅਸਰ ਹੋਵੇਗਾ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਰਹਿਣੀ ਦਾ ਅਹਿਮ ਅੰਗ ਹੈ ਅਤੇ ਸਿੱਖ ਨੂੰ ਹੈਲਮੈਟ ਪਾਉਣ ਲਈ ਮਜ਼ਬੂਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕੈਲੀਫੋਰਨੀਆ ਦੀ ਸੇਨੈਟ ਦੇ ਮੈਂਬਰ ਬਰੀਅਨ ਡਾਹਲ ਵੱਲੋਂ ਸਿੱਖਾਂ ਦੀ ਅਵਾਜ਼ ਨੂੰ ਸੇਨੈਟ ਵਿਚ ਪੇਸ਼ ਕਰਨ ਲਈ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਇਹ ਬਿੱਲ ਐਸੰਬਲੀ ਵਿਚ ਜਲਦ ਪਾਸ ਹੋ ਜਾਵੇਗਾ।

Scroll to Top