Site icon TheUnmute.com

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਲਿਖੀ ਚਿੱਠੀ

RSS chief Mohan Bhagwat

ਚੰਡੀਗੜ੍ਹ 15 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਅੱਜ ਆਰਐਸਐ ਦੇ ਮੁਖੀ ਮੋਹਨ ਭਾਗਵਤ (RSS chief Mohan Bhagwat) ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਮੋਹਨ ਭਾਗਵਤ ਨੂੰ ਇਕ ਪੱਤਰ ਲਿਖ ਕੇ ਆਰਐਸਐਸ ਤੇ ਭਾਜਪਾ ਵੱਲੋਂ ਸਿੱਖ ਮਸਲਿਆਂ ਵਿਚ ਬੇਲੋੜੀ ਦਖਲਅੰਦਾਜ਼ੀ ਬੰਦ ਕਰਨ ਲਈ ਕਿਹਾ ਹੈ।

ਉਨ੍ਹਾਂ ਨੇ ਚਿੱਠੀ ਵਿੱਚ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਅਤੇ ਹਰਿਆਣਾ ਨਾਲ ਸੰਬੰਧਿਤ ਆਗੂਆਂ ਵੱਲੋਂ ਐਸਜੀਪੀਸੀ ਚੋਣਾਂ ਵਿੱਚ ਦਖ਼ਲਅੰਦਾਜ਼ੀ ਕਰਨ ਦੇ ਦੋਸ਼ ਲਗਾਏ ਹਨ। ਇਸ ਦੇ ਨਾਲ ਹੀ ਉਹਨਾਂ ਨੇ ਮੋਹਨ ਭਾਗਵਤ ਨੂੰ ਅਪੀਲ ਕੀਤੀ ਹੈ ਕਿ ਜੇਕਰ ਅਜਿਹਾ ਤੁਹਾਡੀ ਜਾਣਕਾਰੀ ਤੋਂ ਬਗੈਰ ਹੋਇਆ ਤਾਂ ਇਸਦਾ ਨੋਟਿਸ ਲੈ ਕੇ ਕਾਰਵਾਈ ਕੀਤੀ ਜਾਵੇ |

ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਅੱਜ ਮੋਹਨ ਭਾਗਵਤ ਨੂੰ ਲਿਖੇ ਆਪਣੇ ਪੱਤਰ ਵਿਚ ਭਾਈ ਗਰੇਵਾਲ ਨੇ ਸਖਤ ਸ਼ਬਦਾਂ ਵਿਚ ਕਿਹਾ ਕਿ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਆਰੰਭੇ ਗਏ ਸੰਘਰਸ਼ ਨੇ ਦੇਸ਼ ਦੀ ਅਜ਼ਾਦੀ ਦੇ ਘੋਲ ਦਾ ਮੁੱਢ ਬਣਿਆ ਸੀ, ਪਰੰਤੂ ਦੁੱਖ ਦੀ ਗੱਲ ਹੈ ਕਿ ਮੌਜੂਦਾ ਸਮੇਂ ਭਾਜਪਾ ਦੀ ਕੇਂਦਰ ਸਰਕਾਰ ਅਤੇ ਭਾਜਪਾ ਦੇ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਨੂੰ ਉਲਝਾਉਣ ਲਈ ਸਿੱਧੇ ਤੌਰ ਦਖਲ ਦਿੱਤਾ ਜਾ ਰਿਹਾ ਹੈ।

Exit mobile version