July 2, 2024 5:20 pm
Parkash Singh Badal

ਸ਼੍ਰੋਮਣੀ ਕਮੇਟੀ ਮੈਂਬਰ ਨੇ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਐਵਾਰਡ ਵਾਪਸ ਲੈਣ ਦੀ ਕੀਤੀ ਮੰਗ

ਚੰਡੀਗੜ੍ਹ 30 ਮਾਰਚ 2022: ਪੰਜਾਬ ਚੋਣਾਂ ‘ਚ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਮੁਸਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ | ਇਸ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਿੱਠੂ ਸਿੰਘ ਕਾਹਨਕੇ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਮੰਗ ਪੱਤਰ ਦੇ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਦਿੱਤਾ ਫਖਰ ਏ ਕੌਮ ਐਵਾਰਡ ਵਾਪਸ ਲੈਣ ਦੀ ਮੰਗ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬਾਦਲ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਮਾਡ਼ਾ ਹਾਲ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰ ਮਿੱਠੂ ਸਿੰਘ ਕਾਨੇਕੇ, ਅਮਰੀਕ ਸਿੰਘ ਸ਼ਾਹਪੁਰ, ਮਲਕੀਤ ਸਿੰਘ ਚੰਗਾਲ, ਹਰਪ੍ਰੀਤ ਸਿੰਘ ਗਰਚਾ, ਅਮਰੀਕ ਸਿੰਘ ਕਿਲਾ ਹਕੀਮਾ ਤੇ ਕਰਨੈਲ ਸਿੰਘ ਦੇ ਵਫਦ ਨੇ ਜਥੇਦਾਰ ਨੂੰ ਮੰਗ ਪੱਤਰ ਦਿੱਤਾ |