July 5, 2024 1:04 am
Harjinder Singh Dhami

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਿਊਯਾਰਕ ’ਚ ਸਿੱਖ ਨੌਜਵਾਨ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿੰਦਾ

ਅੰਮ੍ਰਿਤਸਰ 18 ਅਕਤੂਬਰ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਯਾਰਕ (ਅਮਰੀਕਾ) ਵਿਚ ਇਕ ਸਿੱਖ ਨੌਜਵਾਨ (Sikh youth)  ’ਤੇ ਹੋਏ ਨਸਲੀ ਹਮਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨਿਊਯਾਰਕ ਵਿਚ ਇਕ ਸਿੱਖ ਨੌਜਵਾਨ (Sikh youth) ’ਤੇ ਬੱਸ ਵਿਚ ਸਫ਼ਰ ਕਰਦਿਆਂ ਹਮਲਾ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਬੇਹੱਦ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸਿੱਖ ਜਿਸ ਵੀ ਖਿੱਤੇ ਵਿਚ ਵੱਸੇ ਹਨ, ਉਨ੍ਹਾਂ ਨੇ ਉਥੋਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਅੱਜ ਵੱਖ-ਵੱਖ ਦੇਸ਼ਾਂ ਅੰਦਰ ਸਿੱਖ ਪਦਵੀਆਂ ’ਤੇ ਕਾਰਜ ਕਰ ਰਹੇ ਹਨ। ਪਰੰਤੂ ਜਦੋਂ ਸਿੱਖਾਂ ਵਿਰੁੱਧ ਅਜਿਹੀਆਂ ਨਫ਼ਰਤੀ ਘਟਨਾਵਾਂ ਵਾਪਰਦੀਆਂ ਹਨ, ਤਾਂ ਕੌਮ ਅੰਦਰ ਰੋਸ ਪੈਦਾ ਹੋਣਾ ਕੁਦਰਤੀ ਹੈ।

ਸ਼ਿਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਭਲਾ ਚਾਹੁਣ ਵਾਲੇ ਸਿੱਖਾਂ ’ਤੇ ਵਿਦੇਸ਼ਾਂ ‘ਚ ਨਸਲੀ ਹਮਲੇ ਹੋਣਾ ਬੇਹੱਦ ਮੰਦਭਾਗੇ ਹਨ। ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਵਿਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕੇ।