Site icon TheUnmute.com

ਪਿੰਡ ਬਹਿਰਾਮਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

Harjinder Singh Dhami

ਅੰਮ੍ਰਿਤਸਰ, 17 ਜੁਲਾਈ 2023: ਗੁਰਦਾਸਪੁਰ ਦੇ ਹਲਕਾ ਦੀਨਾਨਗਰ ਦੇ ਪਿੰਡ ਬਹਿਰਾਮਪੁਰ (Behrampur) ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਮੰਦਭਾਗੀ ਘਟਨਾ ਵਾਪਰੀ ਹੈ | ਇਸ ਬੇਅਦਬੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਸਰਵਉੱਚ ਹੈ, ਜਿਸ ਦੀ ਬੇਅਦਬੀ ਦੀਆਂ ਘਟਨਾਵਾਂ ਸਿੱਖ ਮਾਨਸਿਕਤਾ ਨੂੰ ਪੀੜ੍ਹਾ ਦਿੰਦੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਤਾਜ਼ਾ ਘਟਨਾ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਬਹਿਰਾਮਪੁਰ (ਗੁਰਦਾਸਪੁਰ) ਵਿਖੇ ਵਾਪਰੀ ਹੈ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੁਝ ਪੰਥ ਦੋਖੀ ਲੋਕ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ, ਪਰ ਬੇਅਦਬੀ ਕਰਨ ਵਾਲਿਆਂ ਨੂੰ ਮਿਸਾਲੀ ਸਜ਼ਾਵਾਂ ਨਾ ਮਿਲਣ ਕਾਰਨ ਅਜਿਹੇ ਲੋਕਾਂ ਦੇ ਹੌਂਸਲੇ ਵੱਧ ਰਹੇ ਹਨ। ਉਨ੍ਹਾਂ ਦੱਸਿਆ ਕਿ ਘਟਨਾ ਬਾਰੇ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਚਾਰਕਾਂ ਦੀ ਇਕ ਟੀਮ ਨੂੰ ਮੌਕੇ ’ਤੇ ਭੇਜਿਆ ਗਿਆ ਹੈ, ਤਾਂ ਜੋ ਘਟਨਾ ਦੀ ਪੂਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ।

ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਮੌਕੇ ‘ਤੇ ਪਹੁੰਚੇ ਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਆਲੇ-ਦੁਆਲੇ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ।

Exit mobile version