ਸਾਹਿਬਜ਼ਾਦਿਆਂ

SGPC ਚੋਣਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਆਪਣੀ ਪ੍ਰਤੀਕਿਰਿਆ

ਚੰਡੀਗੜ੍ਹ, 04 ਅਕਤੂਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ (SGPC elections) ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਟਵੀਟ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ | ਉਨ੍ਹਾਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀਆਂ ਜਰਨਲ ਚੋਣਾਂ ਲਈ ਵੋਟਾਂ ਬਣਾਉਣੀਆਂ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਸਬੰਧੀ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਕਾਫੀ ਸਮਾਂ ਪਹਿਲਾਂ ਸਬੰਧਤ ਸੂਬਿਆਂ ਦੇ ਮੁੱਖ ਸਕੱਤਰਾਂ ਅਤੇ ਪ੍ਰਸ਼ਾਸਕ ਨੂੰ ਪੱਤਰ ਲਿਖਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਨੂੰ ਹਰ ਕੰਮ ਨੂੰ ਆਪਣੇ ਖਾਤੇ ਪਾਉਣ ਦੇ ਐਲਾਨ ਦੀ ਥਾਂ ਗੁਰਦੁਆਰਾ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦਾ ਪ੍ਰਸ਼ਾਸਨ ਨੂੰ ਪਾਲਣ ਕਰਨ ਦਿਓ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦਾ ਮੁੱਖ ਸੇਵਾਦਾਰ ਹੁੰਦਿਆਂ ਚੋਣਾਂ ਦਾ ਸਵਾਗਤ ਕੀਤਾ ਹੈ |

 

Scroll to Top