ਚੰਡੀਗੜ੍ਹ, 21 ਫਰਵਰੀ 2025: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਨੇ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦਾ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਹੈ। ਕਮੇਟੀ ਨੇ ਸਪੱਸ਼ਟ ਕੀਤਾ ਕਿ ਛੇਤੀ ਹੀ 5 ਮੈਂਬਰ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਬੈਠਕ ਕਰਨਗੇ ਅਤੇ ਉਨ੍ਹਾਂ ਨੂੰ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਜਾਵੇਗਾ। ਬੈਠਕ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਮ ਕਮੇਟੀ ਦੇ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਵੀ ਮੁਲਾਕਾਤ ਕੀਤੀ।
ਸ਼੍ਰੋਮਣੀ ਕਮੇਟੀ (SGPC) ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਗਿਆਨੀ ਰਘਬੀਰ ਸਿੰਘ ਨਾਲ ਬੈਠਕ ‘ਚ ਕਮੇਟੀ ਦੇ ਅਧਿਕਾਰ ਖੇਤਰ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਪਹਿਲਾਂ ਕੁਲਵੰਤ ਸਿੰਘ ਮਾਨ ਨੇ ਐਕਟ 1925 ਦਾ ਹਵਾਲਾ ਦਿੰਦੇ ਹੋਏ ਕਿਹਾ ਸੀ ਕਿ ਸੰਗਠਨ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਫੈਸਲਾ ਲੈ ਸਕਦਾ ਹੈ। ਸ਼੍ਰੋਮਣੀ ਕਮੇਟੀ ਦੇ ਕੰਮਕਾਜ ਦੀ ਸਮੀਖਿਆ ਲਈ ਕੁਝ ਦਿਨਾਂ ‘ਚ ਛੇਤੀ ਹੀ ਇੱਕ ਮੀਟਿੰਗ ਵੀ ਬੁਲਾਈ ਜਾਵੇਗੀ।
ਜਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ 17 ਫਰਵਰੀ ਨੂੰ ਅਚਾਨਕ ਦੁਪਹਿਰ 12 ਵਜੇ ਪ੍ਰੈਸ ਕਾਨਫ਼ਰੰਸ ਸੱਦੀ ਅਤੇ ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ |
ਹਰਜਿੰਦਰ ਸਿੰਘ ਧਾਮੀ (Harjinder Singh Dhami) ਦਾ ਕਹਿਣਾ ਸੀ ਕਿ ਜਥੇਦਾਰ ਸਾਹਿਬ ਦੇ ਸਤਿਕਾਰ ਵਜੋਂ ਅਸਤੀਫਾ ਦਿੱਤਾ ਹੈ | ਉਨ੍ਹਾਂ ਕਿਹਾ ਮੈਨੂੰ ਨਿੱਜੀ ਤੌਰ ‘ਤੇ ਜੋ ਮਹਿਸੂਸ ਹੋਇਆ ਉਹ ਫੈਸਲਾ ਲਿਆ ਹੈ | ਉਨ੍ਹਾਂ ਨੇ ਆਪਣੇ ਆਪ ਨੂੰ 7 ਮੈਂਬਰੀ ਕਮੇਟੀ ‘ਚੋਂ ਵੀ ਫਾਰਗ ਕੀਤੇ ਜਾਣ ਦੀ ਬੇਨਤੀ ਕੀਤੀ ਸੀ |
ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ‘ਚ ਪਏ ਪਾੜੇ ਨੂੰ ਦੂਰ ਕਰਨ ਲਈ ਉਨ੍ਹਾਂ ਨੇ ਅਸਤੀਫਾ ਦਿੱਤਾ ਹੈ | ਉਨ੍ਹਾਂ ਨੇ ਸਿੱਖਾਂ ਨੂੰ ਇੱਕ ਝੰਡੇ ਹੇਠ ਇਕੱਠੇ ਹੋਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਸਿੱਖਾਂ ‘ਚ ਆਪਸੀ ਮਤਭੇਦ ਹਨ ਅਤੇ ਇਨ੍ਹਾਂ ਮਤਭੇਦਾਂ ਨੂੰ ਖ਼ਤਮ ਕਰਨਾ ਜਰੂਰੀ ਹੈ |
Read More: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ SGPC ਅਹੁਦੇ ਤੋਂ ਦਿੱਤਾ ਅਸਤੀਫਾ