July 7, 2024 7:15 pm
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ 2022-23 ਬਜਟ ਹੋ ਰਿਹਾ ਹੈ ਪੇਸ਼

ਚੰਡੀਗੜ੍ਹ, 30 ਮਾਰਚ 2022 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ 2022-23 ਦਾ ਬਜਟ ਇਜਲਾਸ ਹੋ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਸਾਲਾਨਾ ਬਜਟ ਪੇਸ਼ ਕਰਨਗੇ। ਬਜਟ ਇਜਲਾਸ ਲਈ ਸਮੂਹ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਦੁਪਹਿਰ 1 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਸ਼ਾਮਲ ਹੋਣ ਦਾ ਸੱਦਾ ਪਹਿਲਾਂ ਹੀ ਭੇਜ ਦਿੱਤਾ ਗਿਆ ਸੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2022-23 ਲਈ ਬਜਟ ਤਕਰੀਬਨ 970 ਕਰੋੜ ਪੇਸ਼ ਕੀਤਾ ਜਾਵੇਗਾ। ਬਜਟ ‘ਚ ਗੁਰਦੁਆਰਾ ਸੈਕਸ਼ਨ 85, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਟਰੱਸਟਾਂ, ਪ੍ਰਰੈੱਸਾਂ ਆਦਿ ਲਈ ਹੋਣ ਵਾਲੇ ਖਰਚ ਲਈ ਬਜਟ ਰੱਖਿਆ ਜਾਵੇਗਾ |