Site icon TheUnmute.com

ਸ਼ਿਵ ਸੈਨਾ ਆਗੂਆਂ ਨੇ ਕਿਹਾ, ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਸੁਧੀਰ ਸੂਰੀ ਦਾ ਨਹੀਂ ਕਰਨਗੇ ਅੰਤਿਮ ਸਸਕਾਰ

Shiv Sena

ਚੰਡੀਗੜ੍ਹ 05 ਨਵੰਬਰ 2022: ਸ਼ਿਵ ਸੈਨਾ (Shiv Sena) ਆਗੂ ਸੁਧੀਰ ਸੂਰੀ ਦੇ ਕਤਲ ਦਾ ਮਾਮਲਾ ਹੁਣ ਭਖਦਾ ਨਜ਼ਰ ਆ ਰਿਹਾ ਹੈ । ਸ਼ਿਵ ਸੈਨਾ ਵਲੋਂ ਪੰਜਾਬ ਬੰਦ ਦਾ ਸੱਦੇ ਦਾ ਕਿ ਥਾਵਾਂ ‘ਤੇ ਅਸਰ ਦੇਖਿਆ ਗਿਆ | ਜਿੱਥੇ ਸ਼ਿਵ ਸੈਨਾ ਆਗੂਆਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ, ਉੱਥੇ ਹੀ ਪਰਿਵਾਰ ਨੇ ਇਹ ਵੀ ਮੰਗ ਕੀਤੀ ਹੈ ਕਿ ਜਦੋਂ ਤੱਕ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜ਼ਾ ਨਹੀਂ ਦਿੱਤਾ ਜਾਂਦਾ ਜਾਂ ਇਸ ਮਾਮਲੇ ਦੀ ਸੀਬੀਆਈ ਜਾਂਚ ਨਹੀਂ ਕਰਦੀ, ਉਦੋਂ ਤੱਕ ਉਹ ਅੰਤਿਮ ਸਸਕਾਰ ਨਹੀਂ ਕਰਨਗੇ।

ਇਸ ਦੌਰਾਨ ਹਿੰਦੂ ਆਗੂਆਂ ਨੇ ਦੋ ਘੰਟੇ ਦਾ ਅਲਟੀਮੇਟਮ ਵੀ ਦਿੱਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੂਰੀ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਜੇਕਰ ਉਕਤ ਮੰਗਾਂ ਨਾ ਮੰਨੀਆਂ ਗਈਆਂ ਤਾਂ ਦੇਸ਼ ਭਰ ਦੇ ਹਿੰਦੂ ਜਥੇਬੰਦੀਆਂ ਨਾਲ ਦੀ ਮੀਟਿੰਗ ਕਰਕੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ ।

Exit mobile version