SHO Navdeep Singh

ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਮਾਮਲੇ ‘ਚ SHO ਨਵਦੀਪ ਸਿੰਘ ਪੰਜਾਬ ਪੁਲਿਸ ਵੱਲੋਂ ਬਰਖ਼ਾਸਤ

ਚੰਡੀਗੜ੍ਹ, 6 ਸਤੰਬਰ, 2023: ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਮਾਮਲੇ ਵਿੱਚ ਐਸਐਚਓ ਨਵਦੀਪ ਸਿੰਘ (SHO Navdeep Singh) ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਖੁਦਕੁਸ਼ੀ ਮਾਮਲੇ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਭਗੌੜੇ ਹੋਏ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ-1 ਦੇ ਸਾਬਕਾ ਇੰਚਾਰਜ ਨਵਦੀਪ ਸਿੰਘ ਨੂੰ ਡੀਜੀਪੀ ਨੇ ਤੁਰੰਤ ਪ੍ਰਭਾਵ ਨਾਲ ਬਰਖ਼ਾਸਤ ਕਰ ਦਿੱਤਾ ਹੈ।

ਐਸ.ਐਚ.ਓ ਖ਼ਿਲਾਫ਼ ਕੀਤੀ ਕਾਰਵਾਈ ਤੋਂ ਬਾਅਦ ਅੱਜ ਢਿੱਲੋਂ ਭਰਾਵਾਂ ਦਾ ਪਰਿਵਾਰ ਜਸ਼ਨਬੀਰ ਦਾ ਅੰਤਿਮ ਸਸਕਾਰ ਕਰਨ ਲਈ ਰਾਜ਼ੀ ਹੋ ਗਿਆ ਅਤੇ ਸੁਲਤਾਨਪੁਰ ਲੋਧੀ ਤੋਂ ਲਾਸ਼ ਲਿਆ ਕੇ ਜਲੰਧਰ ਮਾਡਲ ਟਾਊਨ ਸਥਿਤ ਸਥਿਤ ਸ਼ਮਸ਼ਾਨਘਾਟ ਵਿਖੇ ਸ਼ਾਮ ਨੂੰ ਜਸ਼ਨਬੀਰ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਜਸ਼ਨਬੀਰ ਦੀ ਮ੍ਰਿਤਕ ਦੇਹ ਦਾ ਸਸਕਾਰ ਉਸ ਦੇ ਪਿਤਾ ਜਤਿੰਦਰਪਾਲ ਸਿੰਘ ਨੇ ਕੀਤਾ। ਨਜਦੀਕੀ ਰਿਸ਼ਤੇਦਾਰਾਂ ਤੋਂ ਇਲਾਵਾ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਸਮਾਜਿਕ-ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਰਧਾਂਜਲੀ ਭੇਟ ਕੀਤੀ।

ਜਿਕਰਯੋਗ ਹੈ ਕਿ ਜਸ਼ਨਬੀਰ ਅਤੇ ਮਾਨਵਜੀਤ ਨੇ ਗੋਇੰਦਵਾਲ ਸਾਹਿਬ ਪੁਲ ਤੋਂ ਬਿਆਸ ਵਿੱਚ ਛਾਲ ਮਾਰ ਦਿੱਤੀ ਸੀ। ਹੜ੍ਹ ਦਾ ਪਾਣੀ ਘੱਟ ਹੋਣ ਤੋਂ ਬਾਅਦ ਜਸ਼ਨਬੀਰ ਦੀ ਲਾਸ਼ ਖੇਤਾਂ ਵਿੱਚ ਗਾਦ ਵਿੱਚ ਦਬੀ ਹੋਈ ਮਿਲੀ। ਜਸ਼ਨਬੀਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ (ਕਪੂਰਥਲਾ) ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਸੀ।

Scroll to Top