ਫਤਿਹਗੜ੍ਹ, 06 ਅਪ੍ਰੈਲ 2023: ਥਾਣਾ ਫਤਿਹਗੜ੍ਹ ਸਾਹਿਬ (Fatehgarh Sahib) ਦੇ ਐਸ.ਐਚ.ਓ. ਸਬ-ਇੰਸਪੈਕਟਰ ਗੁਰਪ੍ਰੀਤ ਸਿੰਘ ਨੂੰ ਅਤੇ ਇੱਕ ਸਹਾਇਕ ਥਾਣੇਦਾਰ ਨੂੰ ਮੁਅੱਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁਅੱਤਲੀ ਦੀ ਪੁਸ਼ਟੀ ਕਰਦਿਆਂ ਡੀ.ਐਸ.ਪੀ. ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਕਿਸੇ ਵੱਲੋਂ ਐਸ.ਐਚ.ਓ. ਗੁਰਪ੍ਰੀਤ ਸਿੰਘ ‘ਤੇ ਅਤੇ ਇੱਕ ਸਹਾਇਕ ਥਾਣੇਦਾਰ ਵਿਰੁੱਧ ਦੁਰਵਿਹਾਰ ਦੇ ਦੋਸ਼ ਲਗਾਏ ਗਏ ਸਨ |
ਜਿਸ ਦੇ ਸਬੰਧ ‘ਚ ਡੀ.ਐਸ.ਪੀ. ਫਤਿਹਗੜ੍ਹ ਸਾਹਿਬ ਵੱਲੋਂ ਇੱਕ ਰਿਪੋਰਟ ਬਣਾ ਕੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਭੇਜੀ ਗਈ ਸੀ ਜਿਸ ‘ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਵੱਲੋਂ ਐਸ.ਐਚ.ਓ. ਗੁਰਪ੍ਰੀਤ ਸਿੰਘ ਅਤੇ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦਿੰਦਿਆਂ ਸਬ-ਇੰਸਪੈਕਟਰ ਅਰਸ਼ਦੀਪ ਸ਼ਰਮਾ ਨੂੰ ਥਾਣਾ ਫਤਿਹਗੜ੍ਹ ਸਾਹਿਬ ਦਾ ਨਵਾਂ ਐਸ.ਐਚ.ਓ. ਨਿਯੁਕਤ ਕਰ ਦਿੱਤਾ ਗਿਆ ਹੈ।