Chandigarh

ਚੰਡੀਗੜ੍ਹ ਦੇ ਹੈਰਾਨ ਕਰਨ ਵਾਲੇ ਅੰਕੜੇ, ਸ਼ਹਿਰ ‘ਚ ਰੋਜ਼ਾਨਾ 3-4 ਲੜਕੀਆਂ ਹੋ ਰਹੀਆਂ ਨੇ ਲਾਪਤਾ

ਚੰਡੀਗੜ੍ਹ, 27 ਜੁਲਾਈ 2023: ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਲਈ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਹਨ ਅਤੇ ਕਈ ਵਾਰ ਉਨ੍ਹਾਂ ਦੀ ਸੁਰੱਖਿਆ ਸਬੰਧੀ ਕਈ ਤਰ੍ਹਾਂ ਦੇ ਦਾਅਵੇ ਵੀ ਕੀਤੇ ਜਾਂਦੇ ਹਨ। ਕਈ ਵਾਰ ਅਜਿਹੇ ਦਾਅਵੇ ਵੀ ਕੀਤੇ ਜਾਂਦੇ ਹਨ ਕਿ ਬੱਚੀਆਂ ਜਾਂ ਔਰਤਾਂ ਵਿਰੁੱਧ ਅਪਰਾਧ ਘੱਟ ਹੋਣਗੇ। ਸ਼ਾਇਦ ਇਹ ਦਾਅਵੇ ਕਿਤੇ ਨਾ ਕਿਤੇ ਕਮਜ਼ੋਰ ਪੈਂਦੇ ਦਿਖਾਈ ਦੇ ਰਹੇ ਹਨ, ਹੁਣੇ-ਹੁਣੇ ਸਾਹਮਣੇ ਆਈਆਂ ਰਿਪੋਰਟਾਂ ਮੁਤਾਬਕ ਹਰ ਰੋਜ਼ ਕਈ ਕੁੜੀਆਂ ਤੇ ਔਰਤਾਂ ਲਾਪਤਾ (Missing) ਹੋ ਰਹੀਆਂ ਹਨ।

ਜੇਕਰ ਇਨ੍ਹਾਂ ਵਿੱਚੋਂ ਕੁਝ ਕੁੜੀਆਂ ਜਾਂ ਔਰਤਾਂ ਕਦੇ ਵੀ ਮਿਲ ਜਾਂਦੀਆਂ ਹਨ ਤਾਂ ਉਹ ਗੁੰਮਸ਼ੁਦਗੀ ਦੀ ਰਿਪੋਰਟ ਵਿੱਚ ਮਹਿਜ਼ ਇੱਕ ਅੰਕੜਾ ਬਣ ਜਾਂਦੀਆਂ ਹਨ। ਭਾਰਤ ਵਿੱਚ ਲਾਪਤਾ ਲੜਕੀਆਂ ਅਤੇ ਔਰਤਾਂ ਦੀ ਰਿਪੋਰਟ ਬੀਤੇ ਦਿਨ ਰਾਜ ਸਭਾ ਵਿੱਚ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਵੱਲੋਂ ਪੇਸ਼ ਕੀਤੀ ਗਈ ਸੀ।

ਇਸ ਰਿਪੋਰਟ ਵਿੱਚ 18 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ ਹਿਸਾਬ ਨਾਲ ਰਿਪੋਰਟ ਤਿਆਰ ਕੀਤੀ ਗਈ ਹੈ। ਇਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਕਿ ਵਿੱਚ 2019 ਤੋਂ 2021 ਤੱਕ ਚੰਡੀਗੜ੍ਹ (Chandigarh) ਵਿੱਚ 18 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਲਾਪਤਾ ਹੋਣ ਦੇ ਮਾਮਲੇ ਵੀ ਦਰਜ ਕੀਤੇ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਸ਼ਹਿਰ ਵਿੱਚ 18 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਲਾਪਤਾ (Missing) ਹੋਣ ਦੇ 921 ਮਾਮਲੇ ਸਾਹਮਣੇ ਆਏ ਹਨ ਜਦੋਂਕਿ ਤਿੰਨ ਸਾਲਾਂ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ 3669 ਔਰਤਾਂ ਲਾਪਤਾ ਹੋ ਗਈਆਂ ਹਨ। ਜੇਕਰ ਅਸੀਂ ਤਿੰਨ ਸਾਲਾਂ ਦੀ ਔਸਤ ਦੇਖੀਏ ਤਾਂ ਹਰ ਰੋਜ਼ 4 ਲੜਕੀਆਂ/ਔਰਤਾਂ ਲਾਪਤਾ ਹੋ ਰਹੀਆਂ ਹਨ।

ਜੇਕਰ ਯੂਟੀ ਸ਼੍ਰੇਣੀ ਦੀ ਗੱਲ ਕਰੀਏ ਤਾਂ ਇਸ ਸੂਚੀ ਵਿੱਚ ਦਿੱਲੀ, ਜੰਮੂ-ਕਸ਼ਮੀਰ ਤੋਂ ਬਾਅਦ ਚੰਡੀਗੜ੍ਹ ਤੀਜੇ ਸਥਾਨ ‘ਤੇ ਹੈ। ਰਿਪੋਰਟ ਮੁਤਾਬਕ 3 ਸਾਲਾਂ ਦੇ ਅੰਦਰ ਦਿੱਲੀ ‘ਚ 18 ਸਾਲ ਤੋਂ ਘੱਟ ਉਮਰ ਦੀਆਂ 22,919 ਲੜਕੀਆਂ ਅਤੇ 18 ਸਾਲ ਤੋਂ ਵੱਧ ਉਮਰ ਦੀਆਂ 61,050 ਔਰਤਾਂ ਲਾਪਤਾ ਹਨ, ਜਦਕਿ ਜੰਮੂ-ਕਸ਼ਮੀਰ ‘ਚ ਇਨ੍ਹਾਂ ਤਿੰਨਾਂ ‘ਚ 18 ਸਾਲ ਤੋਂ ਘੱਟ ਉਮਰ ਦੀਆਂ 1148 ਅਤੇ 18 ਸਾਲ ਤੋਂ ਵੱਧ ਉਮਰ ਦੀਆਂ 8617 ਔਰਤਾਂ ਲਾਪਤਾ ਹਨ।

Scroll to Top