Site icon TheUnmute.com

ਪੰਜਾਬ ਪੁਲਿਸ ਵੱਲੋਂ ਸ਼ੂਟਰ ਦੀਪਕ ਮੁੰਡੀ ਤੇ ਉਸਦੇ 2 ਸਾਥੀਆਂ ਨੂੰ ਪੰਜਾਬ ਲਿਆਂਦਾ

Deepak Mundi

ਚੰਡੀਗੜ੍ਹ 10 ਸਤੰਬਰ 2022: ਮਸ਼ਹੂਰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਸਾਥੀ ਕਪਿਲ ਪੰਡਿਤ ਅਤੇ ਰਜਿੰਦਰ ਨੂੰ ਲੈ ਕੇ ਚੰਡੀਗੜ੍ਹ ਏਅਰਪੋਰਟ ‘ਤੇ ਪਹੁੰਚੀ ਹੈ।

ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਤੇ ਪੰਜਾਬ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਦੀਪਕ ਮੁੰਡੀ ਨੂੰ ਨੇਪਾਲ ਦੀ ਸਰਹੱਦ ‘ਤੇ 2 ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਪੰਜਾਬ ਪੁਲਿਸ ਦੀ ਟੀਮ ਚੰਡੀਗੜ੍ਹ ਏਅਰਪੋਰਟ ਪਹੁੰਚ ਗਈ ਹੈ।

ਚੰਡੀਗੜ੍ਹ ਏਅਰਪੋਰਟ ‘ਤੇ ਕੁਝ ਕਾਗਜ਼ੀ ਕਾਰਵਾਈ ਕੀਤੀ ਜਾ ਰਹੀ ਹੈ ਜਿਸਤੋਂ ਬਾਅਦ ਕੱਲ੍ਹ ਦੀਪਕ ਮੁੰਡੀ ਨੂੰ ਮਾਨਸਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ | ਇਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਪੁੱਛਗਿੱਛ ਕੀਤੀ ਜਾਵੇਗੀ |

ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਵਿਖੇ 6 ਸ਼ੂਟਰਾਂ ਨੇ ਕਤਲ ਕਰ ਦਿੱਤਾ ਸੀ। ਜੋ ਕੋਰੋਲਾ ਅਤੇ ਬੋਲੇਰੋ ਮਾਡਿਊਲ ‘ਚ ਆਏ ਸੀ। ਇਨ੍ਹਾਂ ‘ਚੋਂ ਬੋਲੇਰੋ ਮੋਡਿਊਲ ਦੇ ਸ਼ੂਟਰ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ, ਕਸ਼ਿਸ਼ ਉਰਫ਼ ਕੁਲਦੀਪ ਤੋਂ ਬਾਅਦ ਪੁਲਿਸ ਨੇ ਦੀਪਕ ਮੁੰਡੀ ਨੂੰ ਵੀ ਫੜ ਲਿਆ ਹੈ। ਦੂਜੇ ਪਾਸੇ ਕੋਰੋਲਾ ਮਾਡਿਊਲ ਦੇ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਦਾ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਅਟਾਰੀ ਨੇੜੇ ਭਕਨਾ ਪਿੰਡ ਵਿੱਚ ਐਨਕਾਊਂਟਰ ਕਰ ਦਿੱਤਾ ਸੀ

Exit mobile version