North Carolina

ਅਮਰੀਕਾ ਦੇ ਉੱਤਰੀ ਕੈਰੋਲੀਨਾ ਦੇ ਰਿਹਾਇਸ਼ੀ ਇਲਾਕੇ ‘ਚ ਗੋਲੀਬਾਰੀ, ਪੁਲਿਸ ਮੁਲਾਜ਼ਮ ਸਮੇਤ 5 ਜਣਿਆਂ ਦੀ ਮੌਤ

ਚੰਡੀਗੜ੍ਹ 14 ਅਕਤੂਬਰ 2022: ਅਮਰੀਕਾ ਵਿੱਚ ਅਕਸਰ ਹੀ ਗੋਲੀਬਾਰੀ ਦੀਆਂ ਖਬਰਾਂ ਆ ਸਾਹਮਣੇ ਆਉਂਦੀਆਂ ਹਨ । ਅਜਿਹੀ ਇੱਕ ਹੋਰ ਘਟਨਾ ਦੱਖਣੀ ਅਮਰੀਕੀ ਰਾਜ ਉੱਤਰੀ ਕੈਰੋਲੀਨਾ (North Carolina) ਤੋਂ ਸਾਹਮਣੇ ਆਈ ਹੈ ਜਿੱਥੇ ਸ਼ਾਮ 5 ਵਜੇ ਤੋਂ ਬਾਅਦ ਇੱਥੋਂ ਦੇ ਇਕ ਰਿਹਾਇਸ਼ੀ ਇਲਾਕੇ ‘ਚ ਗੋਲੀਬਾਰੀ ਹੋਈ, ਜਿਸ ‘ਚ ਇੱਕ ਆਫ ਡਿਊਟੀ ਪੁਲਿਸ ਮੁਲਾਜ਼ਮ ਸਮੇਤ 5 ਜਣਿਆਂ ਦੀ ਮੌਤ ਦੀ ਖਬਰ ਹੈ। ਉੱਤਰੀ ਕੈਰੋਲੀਨਾ ਸੂਬੇ ‘ਚ ਹੋਈ ਗੋਲੀਬਾਰੀ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੀਡੀਆ ਰਿਪੋਰਟਾਂ ਦੇ ਹਵਾਲੇ ਨਾਲ ਆਈਆਂ ਖਬਰਾਂ ਮੁਤਾਬਕ ਦੋਸ਼ੀ ਨੂੰ ਜਾਰਜੀਆ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਮੇਅਰ ਮੈਰੀ-ਐਨ ਬਾਲਡਵਿਨ ਨੇ ਇਸ ਗੋਲੀਬਾਰੀ ਦੀ ਘਟਨਾ ਵਿੱਚ ਪੰਜ ਜਣਿਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਘਟਨਾ ‘ਚ ਘੱਟੋ-ਘੱਟ ਚਾਰ ਜਣੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਰੈਲੇ ਪੁਲਿਸ ਵਿਭਾਗ ਵੱਲੋਂ ਵੀ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਘਟਨਾ ਵਾਲੇ ਇਲਾਕੇ ਦੇ ਲੋਕਾਂ ਨੂੰ ਜ਼ਰੂਰੀ ਕੰਮ ਤੋਂ ਬਿਨਾਂ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਚਿਤਾਵਨੀ ਦਿੱਤੀ ਗਈ ਹੈ। ਪੂਰੇ ਇਲਾਕੇ ਵਿੱਚ ਸਖ਼ਤੀ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉੱਤਰੀ ਕੈਰੋਲੀਨਾ (North Carolina) ਦੇ ਗਵਰਨਰ ਰਾਏ ਕੂਪਰ ਨੇ ਵੀ ਇਸ ਮਾਮਲੇ ਵਿੱਚ ਸ਼ਹਿਰ ਦੇ ਮੇਅਰ ਨਾਲ ਗੱਲ ਕੀਤੀ ਹੈ ਅਤੇ ਪੂਰੇ ਇਲਾਕੇ ਵਿੱਚ ਸਖ਼ਤ ਕਾਨੂੰਨ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।

Scroll to Top