July 7, 2024 2:33 pm
Tis Hazari Court

ਦਿੱਲੀ ਦੀ ਤੀਸ ਹਜ਼ਾਰੀ ਕੋਰਟ ਕੰਪਲੈਕਸ ‘ਚ ਗੋਲੀਬਾਰੀ ਦੀ ਘਟਨਾ, ਆਪਸ ‘ਚ ਭਿੜੇ ਵਕੀਲ

ਚੰਡੀਗੜ੍ਹ, 05 ਜੁਲਾਈ 2023: ਦੇਸ਼ ਦੀ ਰਾਜਧਾਨੀ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਕੰਪਲੈਕਸ (Tis Hazari Court) ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਗੋਲੀਬਾਰੀ ‘ਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਜਾਣਕਾਰੀ ਮੁਤਾਬਕ ਗੋਲੀਬਾਰੀ ਦੀ ਘਟਨਾ ਬੁੱਧਵਾਰ ਦੁਪਹਿਰ ਕਰੀਬ 1.30 ਵਜੇ ਦੀ ਹੈ। ਪੁਲਿਸ ਟੀਮ ਜਦੋਂ ਮੌਕੇ ’ਤੇ ਪੁੱਜੀ ਤਾਂ ਪਤਾ ਲੱਗਾ ਕਿ ਵਕੀਲਾਂ ਦੀ ਆਪਸ ਵਿੱਚ ਬਹਿਸ ਹੋ ਗਈ। ਇਸ ਤੋਂ ਬਾਅਦ ਦੋ ਵੱਖ-ਵੱਖ ਗੁੱਟਾਂ ਨੇ ਕਥਿਤ ਤੌਰ ‘ਤੇ ਹਵਾਈ ਫਾਇਰ ਕੀਤੇ। ਘਟਨਾ ਵਿੱਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਫਿਲਹਾਲ ਸਥਿਤੀ ਆਮ ਵਾਂਗ ਹੈ।

ਇਸ ਤੋਂ ਪਹਿਲਾਂ ਵੀ ਦਿੱਲੀ ਦੀਆਂ ਅਦਾਲਤਾਂ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਅਪ੍ਰੈਲ ਮਹੀਨੇ ਵਿਚ ਵੀ ਸਾਕੇਤ ਅਦਾਲਤ ਵਿਚ ਸਖ਼ਤ ਸੁਰੱਖਿਆ ਦੇ ਬਾਵਜੂਦ ਇਕ ਵਿਅਕਤੀ ਨੇ ਇਕ ਬੀਬੀ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਇਸ ਤੋਂ ਬਾਅਦ ਵੀ ਅਦਾਲਤੀ ਕੰਪਲੈਕਸ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲ ਉੱਠੇ।

ਤੀਸ ਹਜ਼ਾਰੀ ਅਦਾਲਤ ਵਿੱਚ ਵਕੀਲਾਂ ਵਿਚਾਲੇ ਗੋਲੀਬਾਰੀ ਹੋਈ। ਗੋਲੀ ਚਲਾਉਣ ਵਾਲੇ ਵਕੀਲ ਦਾ ਨਾਂ ਮਨੀਸ਼ ਸ਼ਰਮਾ ਦੱਸਿਆ ਜਾ ਰਿਹਾ ਹੈ, ਜੋ ਦਿੱਲੀ ਬਾਰ ਐਸੋਸੀਏਸ਼ਨ ਦਾ ਮੀਤ ਪ੍ਰਧਾਨ ਹੈ। ਮਿਲੀ ਜਾਣਕਾਰੀ ਅਨੁਸਾਰ ਵਕੀਲ ਖਿਲਾਫ ਗੋਲੀ ਚਲਾਉਣ ਦੇ ਦੋਸ਼ ‘ਚ ਐੱਫ.ਆਈ.ਆਰ. ਦਰਜ ਹੈ |