ਨਗਰ ਨਿਗਮ ਅੰਮ੍ਰਿਤਸਰ

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸੜਕ ਕਿਨਾਰੇ ਲੱਗੀਆਂ ਰੇਹੜੀਆਂ ਨੂੰ ਹਟਾਏ ਜਾਣ ‘ਤੇ ਦੁਕਾਨਦਾਰਾਂ ਨੇ ਕੀਤਾ ਵਿਰੋਧ

ਅੰਮ੍ਰਿਤਸਰ 12 ਦਸੰਬਰ 2022: ਪਿਛਲੇ ਕੁਝ ਹਫ਼ਤਿਆਂ ਤੋਂ ਅੰਮ੍ਰਿਤਸਰ ਸ਼ਹਿਰ ਵਿੱਚ ਵੱਧ ਰਹੀ ਟਰੈਫਿਕ ਤੋਂ ਨਿਜ਼ਾਤ ਪਾਉਣ ਲਈ ਲਗਾਤਾਰ ਹੀ ਅੰਮ੍ਰਿਤਸਰ ਟ੍ਰੈਫਿਕ ਪੁਲਿਸ ਅਤੇ ਨਗਰ ਨਿਗਮ ਵੱਲੋਂ ਬੱਸ ਸਟੈਂਡ ਨਜ਼ਦੀਕ ਦੁਕਾਨਦਾਰਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਜਿਸ ਦੇ ਚੱਲਦੇ ਅੰਮ੍ਰਿਤਸਰ ‘ਚ ਸੜਕ ਕਿਨਾਰੇ ਲੱਗੀਆਂ ਰੇਹੜੀਆਂ ਕਾਰਨ ਬਹੁਤ ਸਾਰੀ ਟਰੈਫ਼ਿਕ ਵੀ ਦੇਖਣ ਨੂੰ ਮਿਲਦੀ ਸੀ, ਜਿਸ ਕਾਰਨ ਪਿਛਲੇ ਦਿਨੀ ਨਗਰ ਨਿਗਮ ਵੱਲੋਂ ਇਨ੍ਹਾਂ ਨਾਜਾਇਜ਼ ਕਬਜ਼ੇ ਨੂੰ ਹਟਾਇਆ ਗਿਆ |

ਬੱਸ ਸਟੈਂਡ ਨਜਦੀਕ ਰੇਹੜੀ ਵਾਲਿਆਂ ਨੂੰ ਇਸ ਜਗ੍ਹਾ ‘ਤੇ ਰਿਹੜੀ ਨਾਂ ਲਗਾਉਣ ਲਈ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ | ਇਸਤੋਂ ਬਾਅਦ ਰੇਹੜੀ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਪ੍ਰਸ਼ਾਸ਼ਨ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਵਾਲਮੀਕੀ ਆਗੂ ਭੁਪਿੰਦਰ ਸਿੰਘ ਉਰਫ ਸੋਨੂੰ ਕੰਗਲਾ ਦੀ ਅਗਵਾਈ ਵਿਚ ਰੇਹੜੀ ਮਾਰਕੀਟ ਵਾਲਿਆਂ ਨੇ ਨਗਰ ਨਿਗਮ ਦੇ ਖ਼ਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਪਿਛਲੇ 40-45 ਸਾਲਾਂ ਤੋਂ ਇਸ ਜਗ੍ਹਾ ਦੇ ਉੱਤੇ ਰੇਹੜੀ ਲਗਾ ਕੇ ਆਪਣਾ ਕਾਰੋਬਾਰ ਕਰਦੇ ਹਨ ਅਤੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦੇ ਹਨ ਅਤੇ ਹੁਣ ਨਗਰ ਨਿਗਮ ਵੱਲੋਂ ਜਾਣ ਬੁੱਝ ਕੇ ਉਹਨਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਕਰਕੇ ਉਹ ਆਪਣਾ ਹੱਕ ਲੈਣ ਲਈ ਰੋਸ ਪ੍ਰਦਰਸ਼ਨ ਕਰ ਰਹੇ ਹਨ |

ਦੂਜੇ ਪਾਸੇ ਇਸ ਮਾਮਲੇ ਵਿੱਚ ਵਾਲਮੀਕਿ ਸਮਾਜ ਦੇ ਆਗੂ ਭੁਪਿੰਦਰ ਸਿੰਘ ਉਰਫ ਸੋਨੂੰ ਕੰਗਲਾ ਅਤੇ ਵਕੀਲ ਨਰੇਸ਼ ਗਿੱਲ ਨੇ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਜਾਣ-ਬੁੱਝ ਕੇ ਗਰੀਬ ਲੋਕਾਂ ਨੂੰ ਤੰਗ ਪਰੇਸ਼ਾਨ ਕਰ ਰਹੀ ਹੈ | ਸਰਕਾਰ ਨੂੰ ਜਿਨ੍ਹਾਂ ਕੰਮਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਉਸ ਦੀ ਬਜਾਏ ਗਰੀਬ ਘਰਾਂ ਦੇ ਚੁੱਲ੍ਹੇ ਬਜਾਉਣ ਵਿਚ ਸਰਕਾਰ ਲੱਗੀ ਹੋਈ ਹੈ | ਉਨ੍ਹਾਂ ਕਿਹਾ ਕਿ ਅਗਰ ਸਰਕਾਰ ਇਹਨਾਂ ਗਰੀਬ ਦੁਕਾਨਦਾਰਾਂ ਦੇ ਨਾਲ ਧੱਕੇਸ਼ਾਹੀ ਕਰੇਗੀ ਤੇ ਵਾਲਮੀਕੀ ਸਮਾਜ ਇਨ੍ਹਾਂ ਦੁਕਾਨਦਾਰਾਂ ਦੇ ਨਾਲ ਡਟ ਕੇ ਖੜ੍ਹਾ ਹੈ |

 

Scroll to Top