Chandigarh

ਚੰਡੀਗੜ੍ਹ ‘ਚ ਪੈਟਰੋਲ ਤੇ ਡੀਜ਼ਲ ਦੀ ਕਿੱਲਤ, ਫਲ-ਸਬਜ਼ੀਆਂ ਹੋ ਸਕਦੀਆਂ ਹਨ ਮਹਿੰਗੀਆਂ

ਚੰਡੀਗੜ੍ਹ, 02 ਜਨਵਰੀ 2024: ਕੇਂਦਰ ਸਰਕਾਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ (hit and run law) ਦਾ ਉੱਤਰ ਪ੍ਰਦੇਸ਼ ਸਮੇਤ ਦੇਸ਼ ਭਰ ਵਿੱਚ ਜ਼ੋਰਦਾਰ ਵਿਰੋਧ ਹੋ ਰਿਹਾ ਹੈ। ਇਸ ਕਾਨੂੰਨ ਦਾ ਵਿਰੋਧ ਕਰਨ ਲਈ ਕਈ ਜਥੇਬੰਦੀਆਂ ਸੜਕਾਂ ‘ਤੇ ਉਤਰ ਆਈਆਂ ਹਨ। ਉਨ੍ਹਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਜਿਸਦਾ ਅਸਰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਵੇਖਣ ਨੂੰ ਮਿਲ ਰਿਹਾ ਹੈ | ਅਜਿਹੇ ‘ਚ ਚੰਡੀਗੜ੍ਹ (Chandigarh) ਸ਼ਹਿਰ ਅੰਦਰ ਪੈਟਰੋਲ ਤੇ ਡੀਜ਼ਲ ਸਮੇਤ ਫਲ ਤੇ ਸਬਜ਼ੀਆਂ ਦੀ ਸਪਲਾਈ ਵੀ ਪ੍ਰਭਾਵਿਤ ਹੋਵੇਗੀ। ਉਂਝ, ਡਰਾਈਵਰਾਂ ਵੱਲੋਂ ਅਜੇ ਇਹ ਹੜਤਾਲ ਸਿਰਫ਼ ਤਿੰਨ ਦਿਨਾਂ ਲਈ ਕੀਤੀ ਗਈ ਹੈ। ਇਸ ਦਾ ਸਿੱਧਾ ਅਸਰ ਆਮ ਜਨਤਾ ‘ਤੇ ਪਵੇਗਾ।

ਚੰਡੀਗੜ੍ਹ (Chandigarh) ਟਰਾਂਸਪੋਰਟ ਐਸੋਸੀਏਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ ਨੇ ਕਿਹਾ ਹੈ ਕਿ ਉਨ੍ਹਾਂ ਕੇਂਦਰ ਸਰਕਾਰ ਨੂੰ ਕਈ ਸਵਾਲ ਤੇ ਇਤਰਾਜ਼ ਭੇਜੇ ਹਨ। ਉਹ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਸੰਪਰਕ ਵਿੱਚ ਹਨ। ਜਿਵੇਂ ਹੀ ਉਨ੍ਹਾਂ ਵੱਲੋਂ ਧਰਨੇ ਤੇ ਚੱਕਾ ਜਾਮ ਸਬੰਧੀ ਕੋਈ ਫੈਸਲਾ ਲਿਆ ਜਾਂਦਾ ਹੈ ਤਾਂ ਇਸ ਨੂੰ ਚੰਡੀਗੜ੍ਹ ਵਿੱਚ ਵੀ ਲਾਗੂ ਕਰ ਦਿੱਤਾ ਜਾਵੇਗਾ। ਟਰੱਕ ਯੂਨੀਅਨ ਦੀ ਅਗਲੀ ਬੈਠਕ 10 ਜਨਵਰੀ ਨੂੰ ਹੋਵੇਗੀ। ਇਸ ਵਿੱਚ ਫੈਸਲਾ ਲਿਆ ਜਾਵੇਗਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਦਾ ਪੱਖ ਸਰਕਾਰ ਅੱਗੇ ਕਿਵੇਂ ਪੇਸ਼ ਕਰਨਾ ਹੈ।

ਸ਼ਾਮਲੀ ਆਈਆਈਏ ਦੇ ਚੇਅਰਮੈਨ ਆਸ਼ੀਸ਼ ਜੈਨ ਨੇ ਦੱਸਿਆ ਕਿ ਹੜਤਾਲ ਕਾਰਨ ਸ਼ਾਮਲੀ ਤੋਂ ਬਾਗਪਤ-ਸ਼ਾਮਲੀ, ਹਰਿਆਣਾ-ਪੰਜਾਬ ਦੇ ਸਹਾਰਨਪੁਰ ਜ਼ਿਲ੍ਹਿਆਂ, ਉੱਤਰਾਖੰਡ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ 750 ਟਰੱਕ ਹੜਤਾਲ ਵਿੱਚ ਫਸੇ ਹੋਏ ਹਨ। ਜਿਸ ਕਾਰਨ ਕਾਰੋਬਾਰ ਵੀ ਪ੍ਰਭਾਵਿਤ ਹੋਵੇਗਾ। ਸਬਜ਼ੀ ਏਜੰਟ ਬਾਬੂਰਾਮ ਸੈਣੀ ਨੇ ਦੱਸਿਆ ਕਿ ਮੰਗਲਵਾਰ ਨੂੰ ਟਰੱਕ ਅਤੇ ਟੈਂਪੂ ਚਾਲਕਾਂ ਦੀ ਹੜਤਾਲ ਕਾਰਨ ਦਿੱਲੀ ਅਤੇ ਹੋਰ ਸੂਬਿਆਂ ਤੋਂ ਫਲ ਅਤੇ ਸਬਜ਼ੀਆਂ ਨਹੀਂ ਆਉਣਗੀਆਂ। ਦਰਅਸਲ ਟਰੱਕ ਅਪਰੇਟਰ ਤੇ ਡਰਾਈਵਰ ਨਵੇਂ ਕਾਨੂੰਨ ਵਿੱਚ ਦੋਸ਼ੀ ਡਰਾਈਵਰ ਨੂੰ 7 ਲੱਖ ਰੁਪਏ ਤੱਕ ਦੇ ਜੁਰਮਾਨੇ ਤੇ 10 ਸਾਲ ਤੱਕ ਦੀ ਕੈਦ ਦੀ ਵਿਵਸਥਾ ਦਾ ਵਿਰੋਧ ਕਰ ਰਹੇ ਹਨ। ਇਸ ਕਾਨੂੰਨ ਦਾ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

Scroll to Top