Site icon TheUnmute.com

ਪੰਜਾਬ ਬੰਦ ਦੌਰਾਨ ਮੋਗਾ ‘ਚ ਚੱਲੀ ਗੋਲੀ, ਇੱਕ ਪ੍ਰਦਰਸ਼ਨਕਾਰੀ ਜ਼ਖਮੀ

ਚੰਡੀਗੜ੍ਹ, 9 ਅਗਸਤ 2023: ਮਣੀਪੁਰ ‘ਚ ਹਿੰਸਾ ਖ਼ਿਲਾਫ਼ ਪੰਜਾਬ ਬੰਦ ਦੌਰਾਨ ਮੋਗਾ (Moga) ‘ਚ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ । ਦੱਸਿਆ ਜਾ ਰਿਹਾ ਹੈ ਕਿ ਪ੍ਰਦਰਸ਼ਨਕਾਰੀ ਦੁਕਾਨ ਬੰਦ ਕਰਵਾਉਣ ਲਈ ਕੋਟ ਈਸੇ ਖਾਂ ਗਏ ਹੋਏ ਸਨ। ਇਸ ਦੌਰਾਨ ਮੋਬਾਈਲ ਦੀ ਦੁਕਾਨ ਚਲਾਉਣ ਵਾਲੇ ਦੁਕਾਨਦਾਰ ਨਾਲ ਬਹਿਸ ਹੋ ਗਈ। ਇਸ ਦੌਰਾਨ ਦੁਕਾਨਦਾਰ ਨੇ ਗੋਲੀ ਚਲਾ ਦਿੱਤੀ, ਜਿਸ ਨਾਲ ਇੱਕ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ।

ਇਸ ਦੇ ਨਾਲ ਹੀ ਇਸ ਤੋਂ ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਕੋਟ ਈਸੇ ਖਾਂ ਚੌਕ ਵਿੱਚ ਜਾਮ ਲਗਾ ਦਿੱਤਾ ਹੈ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਪੰਜਾਬ ਬੰਦ ਦਾ ਸੱਦਾ ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਵੱਲੋਂ ਸਾਂਝੇ ਤੌਰ ’ਤੇ ਦਿੱਤਾ ਗਿਆ ਹੈ। ਬੰਦ ਦੇ ਸੱਦੇ ਦੇ ਮੱਦੇਨਜ਼ਰ ਕਈ ਥਾਵਾਂ ‘ਤੇ ਸਰਕਾਰੀ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਨੂੰ ਵੀ ਬੰਦ ਰੱਖਿਆ ਗਿਆ ਹੈ।

Exit mobile version