ਗੁਲਾਬ ਸਿੱਧੂ 'ਤੇ ਗੋਲੀਬਾਰੀ

ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਗੋ.ਲੀ.ਬਾ.ਰੀ, ਪੁਲਿਸ ਜਾਂਚ ‘ਚ ਜੁਟੀ

ਪੰਜਾਬ, 13 ਸਤੰਬਰ 2026: ਸ਼ਨੀਵਾਰ ਦੇਰ ਰਾਤ ਫਰਵਾਹੀ ਪਿੰਡ ‘ਚ ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਮੋਟਰਸਾਈਕਲ ‘ਤੇ ਨਕਾਬਪੋਸ਼ ਵਿਅਕਤੀਆਂ ਵੱਲੋਂ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ ਹੈ।

ਘਟਨਾ ਸਮੇਂ ਗਾਇਕ ਦਾ ਪੂਰਾ ਪਰਿਵਾਰ ਘਰ ਦੇ ਅੰਦਰ ਸੀ, ਜਦੋਂ ਕਿ ਗੁਲਾਬ ਸਿੱਧੂ ਕੰਮ ‘ਤੇ ਬਾਹਰ ਸੀ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਖੁਸ਼ਕਿਸਮਤੀ ਨਾਲ, ਹਮਲੇ ‘ਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਡੌਲੀ ਬੱਲ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ।

ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਲਗਭਗ 10 ਤੋਂ 12 ਰਾਊਂਡ ਫਾਇਰ ਕੀਤੇ। ਹਮਲੇ ‘ਚ ਕੋਈ ਜ਼ਖਮੀ ਨਹੀਂ ਹੋਇਆ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਪਿੰਡ ਦੇ ਸਰਪੰਚ ਜਗਸੀਰ ਸਿੰਘ ਨੇ ਦੱਸਿਆ ਕਿ ਰਾਤ ਦੇ ਲਗਭਗ 12 ਵਜੇ, ਮੋਟਰਸਾਈਕਲਾਂ ‘ਤੇ ਕੁਝ ਵਿਅਕਤੀ, ਜਿਨ੍ਹਾਂ ਨੇ ਆਪਣੇ ਮੂੰਹ ਢੱਕੇ ਹੋਏ ਸਨ, ਗੁਲਾਬ ਸਿੱਧੂ ਦੇ ਘਰ ਦੇ ਬਾਹਰ ਪਹੁੰਚੇ, ਗੋਲੀਆਂ ਚਲਾਈਆਂ ਅਤੇ ਭੱਜ ਗਏ। ਗੋਲੀਬਾਰੀ ਦੀ ਆਵਾਜ਼ ਨਾਲ ਆਸ-ਪਾਸ ਦੇ ਲੋਕਾਂ ‘ਚ ਦਹਿਸ਼ਤ ਫੈਲ ਗਈ।

Read More: ਪੰਜਾਬ ‘ਚ ਰਾਸ਼ਟਰੀ ਲੋਕ ਅਦਾਲਤ ਦੌਰਾਨ 599,283 ਕੇਸਾਂ ਦਾ ਨਿਪਟਾਰਾ

ਵਿਦੇਸ਼

Scroll to Top