ਚੰਡੀਗੜ੍ਹ 01 ਦਸੰਬਰ 2022: ਅੰਮ੍ਰਿਤਸਰ (Amritsar) ਦੇ ਪੁਲਿਸ ਥਾਣਾ ਛੇਹਰਟਾ ਅਧੀਨ ਪੈਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਕਥਿਤ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆ ਰਹੀ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ ਜਦਕਿ ਚਾਰ ਭੱਜਣ ਵਿਚ ਕਾਮਯਾਬ ਹੋ ਗਏ ਹਨ।
ਸੂਤਰਾਂ ਦੇ ਮੁਤਾਬਕ ਥਾਣਾ ਛੇਹਰਟਾ ਦੀ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਰਵੀ ਨਾਂ ਦਾ ਕਥਿਤ ਗੈਂਗਸਟਰ ਆਪਣੇ ਸਾਥੀਆਂ ਸਮੇਤ 40 ਫੁੱਟ ਦੀ ਗਲੀ ‘ਚ ਆ ਰਿਹਾ ਹੈ, ਜਦੋਂ ਪੁਲਿਸ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ, ਜੋ ਇਕ ਘਰ ਵੱਲ ਭੱਜ ਗਿਆ। ਇਸ ਦੇ ਨਾਲ ਪੁਲਿਸ ਨੂੰ ਕੁਝ ਹਥਿਆਰ ਵੀ ਬਰਾਮਦ ਹੋਏ ਹਨ। ਇਸ ਪੂਰੇ ਘਟਨਾਕ੍ਰਮ ਨੂੰ ਲੈ ਕੇ ਫਿਲਹਾਲ ਪੁਲਿਸ ਵਲੋਂ ਕੋਈ ਬਿਆਨ ਸਾਹਮਣੇ ਨਹੀਂ ਆਇਆ, ਪਰ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਥੋੜ੍ਹੀ ਦੇਰ ‘ਚ ਪ੍ਰੈੱਸ ਕਾਨਫਰੰਸ ਕਰੇਗੀ |