ਚੰਡੀਗੜ੍ਹ 06, ਫਰਵਰੀ 2023: ਬੀਤੀ ਦੇਰ ਰਾਤ ਬਟਾਲਾ ਪੁਲਿਸ ਦੇ ਅਧੀਨ ਪੈਂਦੇ ਪਿੰਡ ਦਹੀਆ (Dahiya village) ਵਿਖੇ ਦੋ ਧਿਰਾਂ ਦਰਮਿਆਨ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਇਸ ਮਾਮਲੇ ਵਿੱਚ ਸਾਬਕਾ ਸਰਪੰਚ ਸਰਵਣ ਸਿੰਘ ਉਮਰ 65 ਸਾਲ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ | ਉਥੇ ਹੀ ਇਸ ਮਾਮਲੇ ਨੂੰ ਲੈ ਕੇ ਬਟਾਲਾ ਐਸਐਸਪੀ ਸਤਿੰਦਰ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੀ ਪੁਲਿਸ ਪਾਰਟੀ ਵਲੋਂ ਦੇਰ ਰਾਤ ਹੀ ਹਮਲਾ ਕਰਨ ਵਾਲੇ 7 ਜਣਿਆਂ ਦੀ ਪਛਾਣ ਕਰਕੇ ਉਹਨਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ | ਪੁਲਿਸ ਮੁਤਾਬਕ ਹੁਣ ਤੱਕ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਐਸਐਸਪੀ ਬਟਾਲਾ ਸਤਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦ ਗ੍ਰਿਫਤਾਰ ਕੀਤਾ ਜਾਵੇਗਾ |
ਜਨਵਰੀ 18, 2025 11:31 ਪੂਃ ਦੁਃ