July 5, 2024 12:48 am
Moga

ਮੋਗਾ ਦੇ ਪਿੰਡ ਬੰਬੀਹਾ ‘ਚ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ

ਮੋਗਾ 20 ਜੂਨ 2022: ਮੋਗਾ (Moga) ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਬੰਬੀਹਾ ਭਾਈ ਦੇ ਕਿਸਾਨ ਦੇ ਘਰ ਅੱਜ ਚੜ੍ਹਦੀ ਸਵੇਰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਕਿਸਾਨ ’ਤੇ 10 ਤੋਂ 12 ਰਾਊਂਡ ਫਾਇਰ ਕੀਤੇ, ਜਿਸ ਦੌਰਾਨ ਕਿਸਾਨ ਨੇ ਭੱਜ ਕੇ ਆਪਣੀ ਜਾਨ ਬਚਾਈ।

ਮਿਲੀ ਜਾਣਕਾਰੀ ਅਨੁਸਾਰ ਬੰਬੀਹਾ ਭਾਈ ਦੇ ਕਿਸਾਨ ਦੀ ਪਛਾਣ ਤਰਲੋਚਨ ਸਿੰਘ ਵਜੋਂ ਹੋਈ ਹੈ, ਜਿਸ ਨੂੰ 2-3 ਦਿਨ ਪਹਿਲਾਂ ਕਿਸੇ ਅਣਪਛਾਤੇ ਵਿਅਕਤੀਆਂ ਦੀ ਕਾਲ ਆਈ ਸੀ। ਉਕਤ ਵਿਅਕਤੀਆਂ ਨੇ ਤਰਲੋਚਨ ਤੋਂ 5 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਇਸ ਸਬੰਧ ’ਚ ਉਸ ਨੇ ਪੁਲਸ ਨੂੰ ਦਰਖ਼ਾਸਤ ਵੀ ਦਿੱਤੀ ਸੀ।

ਕਿਸਾਨ ਨੇ ਦੱਸਿਆ ਕਿ ਰੋਜ਼ਾਨਾਂ ਦੀ ਤਰ੍ਹਾਂ ਅੱਜ ਚੜ੍ਹਦੀ ਸਵੇਰ ਜਦੋਂ ਉਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਬਾਹਰ ਹਮਲਾਵਰ ਖੜ੍ਹੇ ਸਨ, ਜਿਨ੍ਹਾਂ ਨੇ ਉਸ ਨੂੰ ਵੇਖਦੇ ਸਾਰ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇਸ ਨੇ ਭੱਜ ਕੇ ਆਪਣੀ ਜਾਨ ਬਚਾਈ ਅਤੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ