Moga

ਮੋਗਾ ‘ਚ ਆਪਸੀ ਤਕਰਾਰ ਦੌਰਾਨ ਚੱਲੀਆਂ ਗੋਲੀਆਂ, ਸਰਪੰਚ ਸਮੇਤ ਦੋ ਜਣਿਆਂ ਦੀ ਮੌਤ

ਚੰਡੀਗੜ੍ਹ, 20 ਅਕਤੂਬਰ 2023: ਮੋਗਾ (Moga) ਦੇ ਪਿੰਡ ਖੋਸਾ ਕੋਟਲਾ ‘ਚ ਗੋਲੀਬਾਰੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਕ ਇਸ ਘਟਨਾ ‘ਚ ਮੌਜੂਦਾ ਕਾਂਗਰਸੀ ਸਰਪੰਚ ਸਮੇਤ ਦੋ ਜਣਿਆਂ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖਮੀ ਹੋ ਗਏ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਪਿੰਡ ਖੋਸਾ ਕੋਟਲਾ (Moga) ਵਿੱਚ ਦੋ ਧਿਰਾਂ ਵਿੱਚ ਝਗੜਾ ਹੋ ਗਿਆ। ਇਸ ਤਕਰਾਰ ਦੌਰਾਨ ਗੋਲੀਆਂ ਚੱਲੀਆਂ, ਜਿਸ ਦੌਰਾਨ ਪਿੰਡ ਦੇ ਸਰਪੰਚ ਬੀਰ ਸਿੰਘ ਅਤੇ ਰਣਜੀਤ ਸਿੰਘ ਦੀ ਮੌਤ ਹੋ ਗਈ। ਇਹ ਝਗੜਾ ਅਤੇ ਗੋਲੀਬਾਰੀ ਕਿਸ ਕਾਰਨ ਹੋਈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵਿਦੇਸ਼

Scroll to Top