ਚੰਡੀਗੜ੍ਹ 05 ਜੁਲਾਈ 2022: ਸਮੇਂ ਦੀ ਵੱਡੀ ਖ਼ਬਰ ਜ਼ਿਲ੍ਹਾ ਮੋਗਾ (Moga) ਤੋਂ ਸਾਹਮਣੇ ਆ ਰਹੀ ਜਿੱਥੇ ਜ਼ਿਲ੍ਹਾ ਕਚਹਿਰੀ ਦੇ ਬਾਹਰ ਦੋ ਧਿਰਾਂ ਵਿਚਕਾਰ ਅੰਨ੍ਹੇਵਾਹ ਗੋਲ਼ੀਆਂ ਚੱਲ ਗਈਆਂ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਇਸ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ | ਦੱਸਿਆ ਜਾ ਰਿਹਾ ਹੈ ਕਿ ਇਹ ਵਾਰਦਾਤ ਮੋਗਾ ਕਚਹਿਰੀਆਂ ਦੇ ਬਾਹਰ ਪਾਰਕਿੰਗ ਕੋਲ ਵਾਪਰੀ ਹੈ। ਫਿਲਹਾਲ ਪੁਲਸ ਵਲੋਂ ਕਚਹਿਰੀਆਂ ਦੀ ਘੇਰਾਬੰਦੀ ਕਰ ਲਈ ਹੈ | ਇਸਦੇ ਨਾਲ ਹੀ ਘਟਨਾ ਵਾਲੀ ਥਾਂ ’ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਇਸ ਦੌਰਾਨ ਕਈ ਰਾਊਂਡ ਫਾਇਰ ਹੋਏ ਹਨ। ਰਾਹਤ ਦੀ ਗੱਲ ਇਹ ਹੈ ਕਿ ਇਸ ਗੋਲੀਬਾਰੀ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ |
ਨਵੰਬਰ 23, 2024 7:06 ਪੂਃ ਦੁਃ