ਅੰਮ੍ਰਿਤਸਰ ‘ਚ ਲੁੱਟ ਦੀ ਨੀਅਤ ਨਾਲ ਚੱਲੀਆਂ ਗੋਲੀਆਂ, ਬਦਮਾਸ਼ 70 ਹਜ਼ਾਰ ਰੁਪਏ ਖੋਹ ਕੇ ਫ਼ਰਾਰ

Amritsar

ਚੰਡੀਗੜ੍ਹ, 13 ਅਪ੍ਰੈਲ 2024: ਅੰਮ੍ਰਿਤਸਰ (Amritsar) ਵਿੱਚ ਚੋਣ ਜ਼ਾਬਤਾ ਅਤੇ ਨਾਕਾਬੰਦੀ ਦੇ ਬਾਵਜੂਦ ਚੋਰੀਆਂ ਅਤੇ ਗੋਲੀਆਂ ਚੱਲਣ ਦੀਆਂ ਘਟਨਾ ਸਾਹਮਣੇ ਆਈਆਂ ਹਨ। ਬੀਤੇ ਸ਼ੁੱਕਰਵਾਰ ਰਾਤ ਨੂੰ ਫਿਰ ਗੋਲੀਆਂ ਚਲਾਈਆਂ ਗਈਆਂ ਅਤੇ ਦੋ ਨੌਜਵਾਨਾਂ ਤੋਂ 70 ਹਜ਼ਾਰ ਰੁਪਏ ਖੋਹ ਲਏ ਗਏ। ਬਦਮਾਸ਼ਾਂ ਵੱਲੋਂ ਚਲਾਈਆਂ ਗੋਲੀਆਂ ਤੋਂ ਨੌਜਵਾਨ ਵਾਲ-ਵਾਲ ਬਚ ਗਏ।

ਜਿਕਰਯੋਗ ਹੈ ਕਿ ਮਕਬੂਲਪੁਰਾ (Amritsar) ਇਲਾਕੇ ਵਿੱਚ ਦੇਰ ਰਾਤ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਪੀੜਤ ਸੁਰਿੰਦਰ ਸਿੰਘ ਅਤੇ ਹਰਦੀਪ ਸਿੰਘ ਕਰਿਆਨੇ ਦਾ ਸਾਮਾਨ ਲੈ ਕੇ ਅਤੇ ਪੈਸੇ ਵਸੂਲ ਕੇ ਫੋਕਲ ਪੁਆਇੰਟ ਵੱਲ ਜਾ ਰਹੇ ਸਨ। ਉਦੋਂ ਪਲਸਰ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਲੁੱਟ ਦੀ ਨੀਅਤ ਨਾਲ ਗੋਲੀਆਂ ਚਲਾ ਦਿੱਤੀਆਂ। ਪਹਿਲਾਂ ਦੋ ਹਵਾਈ ਗੋਲੀਆਂ ਚਲਾਈਆਂ ਗਈਆਂ ਅਤੇ ਫਿਰ ਇਕ ਗੋਲੀ ਸਿੱਧੀ ਗੱਡੀ ਦੇ ਸ਼ੀਸ਼ੇ ਵਿਚੋਂ ਲੰਘੀ। ਡਰਾਈਵਰ ਨੇ ਦੱਸਿਆ ਕਿ ਇਸ ਤੋਂ ਬਾਅਦ ਮੁਲਜ਼ਮ ਉਸ ਕੋਲੋਂ ਪੈਸਿਆਂ ਨਾਲ ਭਰਿਆ ਬੈਗ ਖੋਹ ਕੇ ਫ਼ਰਾਰ ਹੋ ਗਏ।

ਇਸ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਪੈਸੇ ਵਸੂਲਣ ਲਈ ਆ ਰਹੇ ਸਨ ਤਾਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ ਦਾ ਪੈਸਿਆਂ ਨਾਲ ਭਰਿਆ ਬੈਗ ਚੋਰੀ ਕਰ ਲਿਆ ਅਤੇ ਫ਼ਰਾਰ ਹੋ ਗਏ | ਪੁਲਿਸ ਵਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਛੇਤੀ ਹੀ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।