July 2, 2024 8:12 pm
Shreyas Iyer

ਨਿਊਜ਼ੀਲੈਂਡ ਖ਼ਿਲਾਫ਼ ਵਨਡੇ ਸੀਰੀਜ਼ ਤੋਂ ਸ਼੍ਰੇਅਸ ਅਈਅਰ ਬਾਹਰ, ਇਸ ਦਿੱਗਜ ਖਿਡਾਰੀ ਨੂੰ ਮਿਲਿਆ ਮੌਕਾ

ਚੰਡੀਗੜ੍ਹ 17 ਜਨਵਰੀ 2023: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਬੁੱਧਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸੀਰੀਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਪਿਛਲੇ ਸਾਲ ਭਾਰਤ ਲਈ ਵਨਡੇ ‘ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਸ਼੍ਰੇਅਸ ਅਈਅਰ (Shreyas Iyer) ਸੱਟ ਕਾਰਨ ਨਿਊਜ਼ੀਲੈਂਡ ਖ਼ਿਲਾਫ਼ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਤੋਂ ਬਾਹਰ ਹੋ ਗਏ ਹਨ।

ਬੀਸੀਸੀਆਈ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਭਾਰਤੀ ਟੀਮ ਦੇ ਬੱਲੇਬਾਜ਼ ਸ਼੍ਰੇਅਸ ਅਈਅਰ ਪਿੱਠ ਦੀ ਸੱਟ ਕਾਰਨ ਨਿਊਜ਼ੀਲੈਂਡ ਖ਼ਿਲਾਫ਼ ਹੋਣ ਵਾਲੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਉਹ ਮੁੜ ਵਸੇਬੇ ਲਈ ਨੈਸ਼ਨਲ ਕ੍ਰਿਕਟ ਅਕੈਡਮੀ (ਐਨਸੀਏ) ਜਾਵੇਗਾ। ਚੋਣ ਕਮੇਟੀ ਨੇ ਸ਼੍ਰੇਅਸ ਅਈਅਰ ਦੀ ਜਗ੍ਹਾ ਰਜਤ ਪਾਟੀਦਾਰ ਨੂੰ ਭਾਰਤੀ ਟੀਮ ‘ਚ ਸ਼ਾਮਲ ਕੀਤਾ ਹੈ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਵਨਡੇ 18 ਜਨਵਰੀ ਨੂੰ ਹੈਦਰਾਬਾਦ ‘ਚ ਖੇਡਿਆ ਜਾਵੇਗਾ।

ਨਿਊਜ਼ੀਲੈਂਡ ਵਿਰੁੱਧ ਭਾਰਤ ਦੀ ਵਨਡੇ ਟੀਮ: ਰੋਹਿਤ ਸ਼ਰਮਾ (ਕਪਤਾਨ), ਹਾਰਦਿਕ ਪੰਡਯਾ (ਉਪ-ਕਪਤਾਨ), ਸ਼ੁਭਮਨ ਗਿੱਲ, ਈਸ਼ਾਨ ਕਿਸ਼ਨ (ਵਿਕਟਕੀਪਰ), ਵਿਰਾਟ ਕੋਹਲੀ, ਸੂਰਿਆ ਕੁਮਾਰ ਯਾਦਵ, ਕੇਐਸ ਭਰਤ (ਵਿਕਟਕੀਪਰ), ਰਜਤ ਪਾਟੀਦਾਰ, ਵਾਸ਼ਿੰਗਟਨ ਸੁੰਦਰ, ਸ਼ਾਹਬਾਜ਼ ਅਹਿਮਦ, ਸ਼ਾਰਦੁਲ ਠਾਕੁਰ, ਯੁਜਵੇਂਦਰ ਚਾਹਲ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਉਮਰਾਨ ਮਲਿਕ।