Site icon TheUnmute.com

Amritsar: ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਸ੍ਰੀ ਦਰਬਾਰ ਸਾਹਿਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

Sachkhand Sri Harmandir Sahib

ਚੰਡੀਗੜ੍ਹ 07 ਦਸੰਬਰ 2021: (Amritsar) ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੱਖਾਂ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ (Guru Tegh Bahadur Ji) ਜੀ ਦਾ ਸ਼ਹੀਦੀ ਦਿਹਾੜਾ ਸੰਗਤਾ ਵਲੋਂ ਬੜੀ ਹੀ ਸਰਧਾ ਨਾਲ ਮਨਾਇਆ ਗਿਆ | ਜਿਸ ਦੇ ਚਲਦਿਆਂ ਅਜ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਲਈ ਪਹੁੰਚੇ ਅਤੇ ਗੁਰੂ ਕੀ ਇਲਾਹੀ ਬਾਣੀ ਦਾ ਸਰਵਣ ਕੀਤਾ ਗਿਆ | ਸ਼੍ਰੀ ਅਕਾਲ ਤਖ਼ਤ ਸਾਹਿਬ (Shri Akal Takht Sahib)ਤੋਂ ਅਲੌਕਿਕ ਨਗਰ ਕੀਰਤਨ ਖ਼ਾਲਸਾਈ ਜਾਹੋ ਜਲਾਲ ਨਾਲ ਸਜਾਇਆ ਗਿਆ | ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਅਤੇ ਇਸ ਮੌਕੇ ਗਲਬਾਤ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ (Guru Tegh Bahadur Ji) ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ | ਹਰ ਵਰਗ ਦੇ ਕੌਮ ਦੇ ਲੌਕਾ ਨੂੰ ਮਾਣ ਸਨਮਾਨ ਅਤੇ ਸੁਰੱਖਿਤ ਜਿਉਣ ਲਈ ਗੁਰੂ ਮਹਾਰਾਜ ਜੀ ਦੀ ਸ਼ਹਾਦਤ ਬਹੁਤ ਵੱਡੀ ਦੇਣ ਹੈ | ਕਿਉਕਿ ਗੁਰੂ ਮਹਾਰਾਜ ਨੇ ਆਪਣੀ ਸ਼ਹਾਦਤ ਦੇ ਕੇ ਸਿੱਖ ਹੀ ਨਹੀ , ਸਗੋ ਹਿੰਦੂ ਧਰਮ ਦੀ ਵੀ ਲਾਜ ਰੱਖੀ ਸੀ | ਜਿਸਦੇ ਸਦਕਾ ਗੁਰੂ ਮਹਾਰਾਜ ਨੂੰ “ਤੇਗ ਬਹਾਦਰ ਹਿੰਦ ਦੀ ਚਾਦਰ” ਕਹਿ ਕੇ ਵੀ ਯਾਦ ਕੀਤਾ ਜਾਦਾ ਹੈ ।

Exit mobile version