Shri Hemkunt Sahib

ਨਵੇਂ ਰੋਪਵੇਅ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ‘ਤੇ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵਲੋਂ PM ਮੋਦੀ ਦਾ ਧੰਨਵਾਦ

ਚੰਡੀਗੜ੍ਹ 21 ਅਕਤੂਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਵਭੂਮੀ ਉੱਤਰਾਖੰਡ ਵਿੱਚ ਚਾਰ ਧਾਮ ਦੀ ਯਾਤਰਾ ਸੰਬੰਧੀ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਯਾਤਰੀਆਂ ਦੀ ਸੁੱਖ ਸਹੂਲਤਾਂ ਦਾ ਬਾਰੇ ਵੀ ਜਾਣਕਾਰੀ ਲਈ | ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਗੌਰੀਕੁੰਡ ਨੂੰ ਕੇਦਾਰਨਾਥ ਅਤੇ ਗੋਵਿੰਦਘਾਟ ਤੋਂ ਸ੍ਰੀ ਹੇਮਕੁੰਟ ਸਾਹਿਬ ਨੂੰ ਜੋੜਨ ਵਾਲੇ ਦੋ ਨਵੇਂ ਰੋਪਵੇਅ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ, ਉੱਤਰਾਖੰਡ ਦੇ ਰਾਜਪਾਲ, ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ ਪ੍ਰਧਾਨ ਨਰਿੰਦਰ ਸਿੰਘ ਬਿੰਦਰਾ ਅਤੇ ਗੁਰੁਦਆਰਾ ਗੋਬਿੰਦ ਘਾਟ ਦੇ ਮੁੱਖ ਪ੍ਰਬੰਧਕ ਸੇਵਾ ਸਿੰਘ ਵੀ ਮੌਜੂਦ ਰਹੇ |

ਇਸ ਮੌਕੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਇਨ੍ਹਾਂ ਵਿਕਾਸ ਕਾਰਜਾਂ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਹੈ | ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ ਪ੍ਰਧਾਨ ਨਰਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਲਈ ਰੋਪਵੇਅ ਦਾ ਨੀਂਹ ਪੱਥਰ ਸ਼ਰਧਾਲੂਆਂ ਲਈ ਦੀਵਾਲੀ ਦਾ ਵੱਡਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਅਤੇ ਹੋਰ ਧਾਮਾਂ ਲਈ ਵੱਡੀ ਗਿਣਤੀ ਵਿਚ ਸ਼ਰਧਾਲੂ ਆ ਰਹੇ ਹਨ | ਸ੍ਰੀ ਹੇਮਕੁੰਟ ਦੀ ਯਾਤਰਾ ਲਈ ਆਏ ਸ਼ਰਧਾਲੂਆਂ ਦੀ ਸੁਖ ਸਹੂਲਤਾਂ ਦਾ ਧਿਆਨ ਰੱਖਿਆ ਗਿਆ ਸੀ, ਜਿਸਦੇ ਚੱਲਦੇ ਇਹ ਯਾਤਰਾ ਸੁਖਦ ਢੰਗ ਨਾਲ ਸਮਾਪਤ ਹੋਈ |

Gurdwara Sri Hemkunt Sahib Management Trust

 

Scroll to Top