ਚੰਡੀਗੜ੍ਹ, 5 ਮਾਰਚ 2024: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਮੁੜ ਤੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਇਸ ਇਸ ਸੰਬੰਧੀ ਜਾਣਕਾਰੀ ਇਕ ਸਾਂਝੀ ਪ੍ਰੈਸ ਕਾਨਫ਼ਰੰਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਦਿੱਤੀ ਹੈ | ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਬਚਾਉਣ ਲਈ ਇਕੱਠੇ ਹੋਏ ਹਾਂ ਅਤੇ ਸਾਨੂੰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਮਨਜ਼ੂਰ ਹੈ।
ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਕਿਹਾ ਕਿ ਇਸ ਰਲੇਵੇਂ ਨਾਲ ਲੋਕ ਸਭਾ ਚੋਣਾਂ ਲਈ ਪਾਰਟੀ ਦਾ ਮਨੋਬਲ ਵਧੇਗਾ ਅਤੇ ਇਸ ਨਾਲ ਬਾਕੀ ਆਗੂਆਂ ਨੂੰ ਵੀ ਨਾਲ ਲੈ ਕੇ ਚੱਲ ਸਕਾਂਗੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇੰਝ ਲੱਗ ਰਿਹਾ ਹੈ ਕਿ ਜਿਵੇਂ ਅੱਜ ਦੋ ਪਰਿਵਾਰ ਇਕੱਠੇ ਹੋ ਗਏ ਹਨ। ਜਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀ ਤਿਆਰੀਆਂ ‘ਚ ਲੱਗੀਆਂ ਹਨ | ਉੱਥੇ ਹੀ ਪੰਜਾਬ ‘ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਇੰਡੀਆ ਗਠਜੋੜ ਤੋਂ ਬਾਹਰ ਵੱਖ-ਵੱਖ ਤੌਰ ‘ਤੇ ਚੋਣਾਂ ਲੜਨਗੇ |