ਚੰਡੀਗੜ੍ਹ, 29 ਫਰਵਰੀ 2024: ਖਨੌਰੀ ਬਾਰਡਰ ‘ਤੇ 21 ਫਰਵਰੀ ਨੂੰ ਹੋਈ ਝੜੱਪ ਦੌਰਾਨ ਕਿਸਾਨ ਨੌਜਵਾਨ ਸ਼ੁੱਭਕਰਨ ਸਿੰਘ (Shubhakaran Singh) ਦੀਮੌਤ ਹੋ ਗਈ ਸੀ | ਅੱਜ ਸ਼ੁੱਭਕਰਨ ਸਿੰਘ ਦਾ ਉਸਦੇ ਜੱਦੀ ਪਿੰਡ ਬੱਲੋ ਵਿਖੇ ਅੰਤਿਮ ਸਸਕਾਰ ਕੀਤਾ ਗਿਆ | ਪਰਿਵਾਰਕ ਮੈਂਬਰਾਂ ਨੇ ਸ਼ੁੱਭਕਰਨ ਨੂੰ ਭਰੀ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ | ਇਸ ਦੌਰਾਨ ਵੱਡੀ ਗਿਣਤੀ ‘ਚ ਪਿੰਡ ਵਾਸੀ, ਕਿਸਾਨ ਅਤੇ ਕਿਸਾਨ ਆਗੂਆਂ ਨੇ ਸ਼ੁੱਭਕਰਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ |
ਜਿਕਰਯੋਗ ਹੈ ਕਿ ਬੀਤੀ ਦੇਰ ਰਾਤ ਰਾਜਿੰਦਰਾ ਹਸਪਤਾਲ ਵਿਚ ਬੀਤੇ 8 ਦਿਨਾਂ ਤੋਂ ਪਈ ਸ਼ੁੱਭਕਰਨ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕੀਤਾ ਗਿਆ। ਜ਼ਿਲ੍ਹਾ ਪਟਿਆਲਾ ਪੁਲਿਸ ਨੇ ਸ਼ੁਭਕਰਨ ਸਿੰਘ ਦੇ ਮਾਮਲੇ ਵਿਚ ਦੇਰ ਰਾਤ ਥਾਣਾ ਪਾਤੜਾਂ ਵਿਚ ਧਾਰਾ 302 ਅਤੇ 114 ਤਹਿਤ ਕੇਸ ਦਰਜ ਕਰ ਲਿਆ। ਮਾਮਲੇ ਵਿੱਚ ਅਜੇ ਤੱਕ ਕਿਸੇ ਨੂੰ ਵੀ ਨਾਮਜ਼ਦ ਨਹੀਂ ਕੀਤਾ ਗਿਆ ਹੈ। ਸਸਕਾਰ ਤੋਂ ਪਹਿਲਾਂ ਸ਼ੁੱਭਕਰਨ ਦੀ ਮ੍ਰਿਤਕ ਦੇਹ ਖਨੌਰੀ ਬਾਰਡਰ ‘ਤੇ ਲਿਆਂਦੀ ਗਈ ਹੈ ਅਤੇ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ |