ਸਿਆਚਿਨ ਭਾਰਤ ਦੀ ਬਹਾਦਰੀ ਅਤੇ ਦਲੇਰੀ ਦੀ ਰਾਜਧਾਨੀ: ਰੱਖਿਆ ਮੰਤਰੀ ਰਾਜਨਾਥ ਸਿੰਘ

Siachen

ਚੰਡੀਗੜ੍ਹ 22 ਅਪ੍ਰੈਲ 2024: ਰੱਖਿਆ ਮੰਤਰੀ ਰਾਜਨਾਥ ਸਿੰਘ ਲੱਦਾਖ ਦੇ ਲੇਹ ਪਹੁੰਚ ਚੁੱਕੇ ਹਨ। ਜਿੱਥੇ ਉਨ੍ਹਾਂ ਨੇ ਸਿਆਚਿਨ (Siachen) ਵਿੱਚ ਤਾਇਨਾਤ ਹਥਿਆਰਬੰਦ ਫੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ । ਅੱਜ ਸਵੇਰੇ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਦਿੱਲੀ ਤੋਂ ਜਹਾਜ਼ ਰਾਹੀਂ ਸਿਆਚਿਨ ਲਈ ਰਵਾਨਾ ਹੋਏ। ਉਨ੍ਹਾਂ ਨੇ ਐਕਸ ‘ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਮੈਂ ਦਿੱਲੀ ਤੋਂ ਸਿਆਚਿਨ ਲਈ ਰਵਾਨਾ ਹੋ ਰਿਹਾ ਹਾਂ। ਉੱਥੇ ਤਾਇਨਾਤ ਸਾਡੇ ਦਲੇਰ ਹਥਿਆਰਬੰਦ ਬਲਾਂ ਦੇ ਜਵਾਨਾਂ ਨਾਲ ਗੱਲਬਾਤ ਕਰਨ ਲਈ ਕਾਫ਼ੀ ਉਤਸਕ ਹਾਂ |

ਸਿਆਚਿਨ ਵਿੱਚ ਜਵਾਨਾਂ ਨਾਲ ਮੁਲਾਕਾਤ ਦੌਰਾਨ ਭਾਰਤ ਮਾਤਾ ਦੀ ਜੈ ਦੇ ਜ਼ੋਰਦਾਰ ਨਾਅਰੇ ਲਾਏ ਗਏ। ਇਸ ਦੌਰਾਨ ਰਾਜਨਾਥ ਸਿੰਘ ਵੀ ਮੌਜੂਦ ਸਨ। ਸਿਆਚਿਨ ਬੇਸ ਕੈਂਪ ‘ਚ ਜਵਾਨਾਂ ਨੂੰ ਸੰਬੋਧਨ ਕਰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਦੁਨੀਆ ਦੇ ਸਭ ਤੋਂ ਉੱਚੇ ਜੰਗੀ ਮੈਦਾਨ ਸਿਆਚਿਨ (Siachen) ਗਲੇਸ਼ੀਅਰ ‘ਤੇ ਦੇਸ਼ ਦੀ ਰੱਖਿਆ ਕਰਦੇ ਹੋ। ਮੈਂ ਤੁਹਾਨੂੰ ਇਸਦੇ ਲਈ ਵਧਾਈ ਦਿੰਦਾ ਹਾਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।