Site icon TheUnmute.com

ਨਵਜੋਤ ਸਿੱਧੂ ਅੱਜ ਡੇਰਾ ਬਿਆਸ ਵਿਖੇ ਪੁੱਜੇ, ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਕੀਤੀ ਮੁਲਾਕਾਤ

dera beas

ਅੰਮ੍ਰਿਤਸਰ 21 ਦਸੰਬਰ 2021 : ਪੰਜਾਬ ਕਾਂਗਰਸ (Punjba Congress) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਰਾਧਾ ਸੁਆਮੀ ਡੇਰਾ ਬਿਆਸ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Baba Gurinder Singh Dhillon)ਜੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਡੇਰਾ ਬਿਆਸ ਵਿਖੇ ਸਿੱਧੂ ਨੇ ਸੂਬੇ ਦੀ ਖੁਸ਼ਹਾਲੀ ਅਤੇ ਸ਼ਾਂਤੀ ਦੀ ਕਾਮਨਾ ਕੀਤੀ। ਸਿੱਧੂ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Baba Gurinder Singh Dhillon)ਜੀ ਨਾਲ ਕਰੀਬ ਇੱਕ ਘੰਟਾ ਗੱਲਬਾਤ ਕੀਤੀ।
ਦੱਸਦਈਏ ਕਿ ਜਿਵੇਂ ਹੀ ਸੂਬੇ ‘ਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀ ਸਰਗਰਮੀ ਵਧਾ ਦਿੱਤੀ ਹੈ। ਇਸ ਕਾਰਨ ਪੰਜਾਬ ਕਾਂਗਰਸ ‘ਚ ਵੀ ਤਿਆਰੀਆਂ ਜ਼ੋਰਾਂ ‘ਤੇ ਹਨ। ਚੋਣਾਂ ਨੂੰ ਮੁੱਖ ਰੱਖਦਿਆਂ ਸਿੱਧੂ ਨੇ ਵੀ ਸੂਬੇ ਵਿੱਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਹਨ ਅਤੇ ਲਗਭਗ ਸਾਰੀਆਂ ਪਾਰਟੀਆਂ ਆਪੋ-ਆਪਣੇ ਵੋਟ ਬੈਂਕ ਨੂੰ ਲੁਭਾਉਣ ਵਿੱਚ ਜੁਟੀਆਂ ਹੋਈਆਂ ਹਨ।

Exit mobile version