July 3, 2024 10:20 am
Sidhu Moosewala

ਸਿੱਧੂ ਮੂਸੇਵਾਲਾ ਕਤਲਕਾਂਡ ਲੈ ਕੇ ਪੁਲਿਸ ਦੀ ਰਾਡਾਰ ‘ਤੇ ਇੱਕ ਵੱਡਾ ਨੇਤਾ, ਜਲਦ ਹੋ ਸਕਦੀ ਹੈ ਗ੍ਰਿਫਤਾਰੀ

ਚੰਡੀਗੜ੍ਹ 17 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਦੀ ਜਾਂਚ ਕਰ ਰਹੀ ਪੁਲਿਸ ਦੇ ਰਡਾਰ ‘ਤੇ ਮਾਝਾ ਖੇਤਰ ਦਾ ਇੱਕ ਵੱਡਾ ਨੇਤਾ ਹੈ | ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਜਿਸ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਕਤਲ ਕਾਂਡ ‘ਚ ਹਥਿਆਰਾਂ ਦੀ ਸਪਲਾਈ ਦੇ ਮਾਮਲੇ ‘ਚ ਇਸ ਨੇਤਾ ਦੀ ਗ੍ਰਿਫਤਾਰੀ ਹੋ ਸਕਦੀ ਹੈ। ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਆਗੂ ਨੂੰ ਨਾਮਜ਼ਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਵਲੋਂ ਪੁੱਛਗਿੱਛ ਦੌਰਾਨ ਸ਼ਾਰਪ ਸ਼ੂਟਰ ਦੀਪਕ ਮੁੰਡੀ ਨੇ ਕਈ ਵੱਡੇ ਖ਼ੁਲਾਸੇ ਕੀਤੇ ਹਨ ਤੇ ਉਸ ਦਾ ਨਾਂ ਲਿਆ ਹੈ। ਪੁਲਿਸ ਨੇ ਇਸ ਆਗੂ ਨੂੰ ਫੜਨ ਲਈ ਟੀਮਾਂ ਤਿਆਰ ਕਰ ਦਿੱਤੀਆਂ ਹਨ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸੀ ਭਾਵੇਂ ਪ੍ਰਸ਼ਾਸਨ ਵਲੋਂ ਕੁਝ ਗ੍ਰਿਫਤਾਰੀਆਂ ਕੀਤੀਆਂ ਹਨ, ਪਰ ਅਜੇ ਵੀ ਮੁੱਖ ਦੋਸ਼ੀ ਸਜ਼ਾ ਤੋਂ ਦੂਰ ਹਨ | ਕੁਝ ਸਫੈਦਪੋਸ ਇਨ੍ਹਾਂ ਗੈਂਗਸਟਰਾਂ ਨੂੰ ਸਹਿ ਦਿੰਦੇ ਹਨ ਅਤੇ ਜੇਲ੍ਹਾਂ ‘ਚ ਬੈਠ ਕੇ ਵੀ ਕਾਰਵਾਈ ਕਰ ਰਹੇ ਹਨ | ਜਿਨ੍ਹਾਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਨਾ ਪਵੇਗਾ। ਇਹ ਲੋਕ ਚਿੱਟੇ ਕੱਪੜਿਆਂ ਵਿੱਚ ਵੱਡੀਆਂ ਗੱਡੀਆਂ ਵਿੱਚ ਘੁੰਮਦੇ ਹਨ।